19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਸਮਾਗਮਾਂ ਦੀ ਸ਼ਾਨਦਾਰ ਆਰੰਭਤਾ <br/>

ਅਜੀਤ ਡੈਸਕ 30-04-2026

ਕੀਰਤਪੁਰ ਸਾਹਿਬ, 29 ਅਪ੍ਰੈਲ (ਸਤਨਾਮ ਸਿੰਘ ਸੱਤੀ, ਬੀਰ ਅੰਮਿ੍ਤਪਾਲ ਸਿੰਘ ਸੰਨੀ)-ਛੇ ਗੁਰੂ ਸਾਹਿਬਾਨਾਂ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਵਰੋਸਾਈ ਨਗਰੀ ਕੀਰਤਪੁਰ ਸਾਹਿਬ ਦੀ 400 ਸਾਲਾਂ ਸਥਾਪਨਾ ਸ਼ਤਾਬਦੀ ਦੇ ਸਮਾਗਮ ਅੱਜ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ | ਸ਼ਤਾਬਦੀ ਦੀ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਵਸਾਏ ਨਗਰ ਸਿੱਖ ਧਰਮ ਦੀ ਆਤਮਿਕ ਅਤੇ ਸਮਾਜਿਕ ਧਾਰਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਵਸਾਏ ਕੀਰਤਪੁਰ ਸਾਹਿਬ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਜੁੜਿਆ ਹੋਇਆ ਹੈ | ਧਾਮੀ ਨੇ ਕੌਮੀ ਇੱਕਜੁੱਟਤਾ ਦੀ ਅਪੀਲ ਕਰਦਿਆਂ ਪੰਥਕ ਮਸਲਿਆਂ-ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ 'ਤੇ ਸਰਕਾਰਾਂ ਦੇ ਦੋਹਰੇ ਰਵੱਈਏ ਦੀ ਆਲੋਚਨਾ ਕਰਦਿਆਂ ਸਿੱਖ ਕੌਮ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ | ਇਸੇ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਨਗਰ ਵਸਾਉਣ ਪਿੱਛੇ ਉੱਚੇ ਆਦਰਸ਼ ਧਰਮ ਪ੍ਰਚਾਰ, ਸਭਿਆਚਾਰਕ ਪਛਾਣ ਅਤੇ ਸਮਾਜਿਕ ਬਰਾਬਰੀ ਸਨ, ਜਿਨ੍ਹਾਂ 'ਤੇ ਅੱਜ ਵੀ ਚੱਲਣ ਦੀ ਲੋੜ ਹੈ | ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ 82 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਅੰਮਿ੍ਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵਲੋਂ ਭੇਟਾ ਰਹਿਤ ਦਿੱਤੇ ਗਏ | ਸਮਾਗਮ ਦੌਰਾਨ ਨੌਲੱਖਾ ਬਾਗ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਰੜ ਅਤੇ ਕਲੋੜ ਸਮੇਤ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਅੰਮਿ੍ਤ ਸੰਚਾਰ ਸਮਾਗਮ ਦੌਰਾਨ 82 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ ਤੇ ਕਕਾਰ ਧਰਮ ਪ੍ਰਚਾਰ ਕਮੇਟੀ ਵਲੋਂ ਰਹਿਤ ਭੇਟ ਕੀਤੇ ਗਏ | ਇਸ ਮੌਕੇ ਬਾਬਾ ਗੁਰਦੇਵ ਸਿੰਘ ਤਰਨਾ ਦਲ ਸ਼ਹੀਦੀ ਬਾਗ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਨਿਹਾਲ ਸਿੰਘ ਦਲ ਬਾਬਾ ਬਿਧੀਚੰਦ, ਬਾਬਾ ਜਰਨੈਲ ਸਿੰਘ, ਅੰਤਿ੍ੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਚੀਫ ਜਗਦੀਸ਼ ਸਿੰਘ ਬੁੱਟਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪਿ੍ੰਸੀਪਲ ਡਾ. ਜਸਬੀਰ ਸਿੰਘ, ਸਿੱਖ ਚਿੰਤਕ ਤਲਵਿੰਦਰ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਜਸਬੀਰ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਰਹੀਆਂ |

ਪਿਛਲੀ ਖ਼ਬਰ ਤਰਨ ਤਾਰਨ ਤੋਂ ਕਣਕ ਦਾ ਟਰੱਕ ਭਰ ਕੇ ਕਪੂਰਥਲਾ ਲਈ ਨਿਕਲੇ ਡਰਾਈਵਰ ਦਾ ਕਤਲ <br/> ਅਗਲੀ ਖ਼ਬਰ ਭਾਰਤੀ ਅਰਥਵਿਵਸਥਾ ਨੂੰ ਵੱਡਾ ਝਟਕਾ, ਆਈ.ਐਮ.ਐਫ. ਰਿਪੋਰਟ ਵਿਚ ਭਾਰਤ ਫਿਰ ਖਿਸਕਿਆ 6ਵੇਂ ਦਰਜੇ 'ਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।