ਅਗਲੀ ਸੁਣਵਾਈ 13 ਮਈ ਨੂੰ
ਬਠਿੰਡਾ, 29 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਲੁਧਿਆਣਾ ਦੀ ਸੋਸ਼ਲ ਮੀਡੀਆ ਹਸਤੀ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਹੱਤਿਆ ਮਾਮਲੇ ਵਿਚ ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ਵਿਚ ਬਠਿੰਡਾ ਅਦਾਲਤ ਵਲੋਂ ਵਾਧਾ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਨੂੰ ਹੋਵੇਗੀ। ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਬਠਿੰਡਾ ਦੇ ਉੱਚ-ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲ ਮਾਮਲੇ ਵਿਚ ਕੇਂਦਰ ਜੇਲ੍ਹ ਬਠਿੰਡਾ ਦੀ ਨਿਆਂਇਕ ਹਿਰਾਸਤ ਵਿਚ ਬੰਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਅਦਾਲਤ ਵਿਚ ਅੱਜ ਪੇਸ਼ੀ ਸੀ, ਪਰ ਮਾਮਲੇ ਦੀ ਨਾਜ਼ੁਕਤਾ ਨੂੰ ਦੇਖਦਿਆਂ ਉਸ ਵਲੋਂ ਜੇਲ੍ਹ ਦੇ ਅੰਦਰੋਂ ਹੀ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ੀ ਭੁਗਤੀ ਗਈ, ਪਰ ਇਸ ਮਾਮਲੇ ਵਿਚ ਅਜੇ ਹੋਰ ਪੱਖ ਉਭਰਕੇ ਸਾਹਮਣੇ ਨਹੀਂ ਆਏ ਹਨ।
ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਇਕ ਹਿਰਾਸਤ 'ਚ ਵਾਧਾ
ਅਜੀਤ ਡੈਸਕ
30-04-2026