19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮਜ਼ਦੂਰ ਦਿਵਸ ਵਿਧਾਨ ਸਭਾ ਇਜਲਾਸ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼-ਬਾਜਵਾ

ਅਜੀਤ ਡੈਸਕ 30-04-2026

ਚੰਡੀਗੜ੍ਹ, 29 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਸਰਕਾਰ ਵਲੋਂ 1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਫ਼ੈਸਲੇ ਦੀ ਨਿਖੇਧੀ ਕਰਦੇ ਹੋਏ ਦੋਸ਼ ਲਾਇਆ ਕਿ ਇਹ ਕਦਮ ਲੋਕ-ਹਿੱਤ ਲਈ ਨਹੀਂ, ਸਗੋਂ ਕਾਨੂੰਨੀ ਜ਼ਿੰਮੇਵਾਰੀ ਤੋਂ ਬਚਣ ਲਈ ਉਠਾਇਆ ਗਿਆ ਹੈ। ਬਾਜਵਾ ਨੇ ਕਿਹਾ ਕਿ ਮਜ਼ਦੂਰ ਦਿਵਸ ਜੋ ਮਜ਼ਦੂਰਾਂ ਦੀ ਮਿਹਨਤ ਅਤੇ ਹੱਕਾਂ ਦਾ ਸਨਮਾਨ ਕਰਨ ਲਈ ਮਨਾਇਆ ਜਾਂਦਾ ਹੈ, ਉਸ ਦਿਨ ਸਰਕਾਰ ਨੇ ਬਿਨਾਂ ਲੋੜ ਦੇ ਵਿਧਾਨ ਸਭਾ ਸੈਸ਼ਨ ਕਰਕੇ ਖ਼ਜ਼ਾਨੇ 'ਤੇ ਬੋਝ ਪਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦਾ ਮਜ਼ਦੂਰ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਇਹ ਇਕ ਅਦਾਲਤੀ ਪੇਸ਼ੀ ਤੋਂ ਬਚਣ ਲਈ ਕੀਤਾ ਗਿਆ ਯਤਨ ਲਗਦਾ ਹੈ।

ਪਿਛਲੀ ਖ਼ਬਰ ਐਸ.ਡੀ.ਐਮ. ਆਕਾਸ਼ ਸ਼ਰਮਾ ਨੇ ਟੋਹਾਣਾ-ਬਲੀਆਵਾਲਾ ਸੜਕ ਅਤੇ ਸਵਿਮਿੰਗ ਪੂਲ ਦੇ ਨਿਰਮਾਣ ਕਾਰਜ ਦੀ ਕੀਤੀ ਜਾਂਚ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਇਕ ਹਿਰਾਸਤ 'ਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।