ਚੰਡੀਗੜ੍ਹ, 29 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਵਿਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਤੇ ਸ਼ਖ਼ਸੀਅਤਾਂ ਲਗਾਤਾਰ ਪਾਰਟੀ ਨਾਲ ਜੁੜ ਰਹੀਆਂ ਹਨ | ਇਸੇ ਲੜੀ ਤਹਿਤ ਅੱਜ ਪੰਜਾਬ ਦੇ ਖੇਡ ਜਗਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਮਸ਼ਹੂਰ ਪਹਿਲਵਾਨ ਪਿ੍ਤਪਾਲ ਸਿੰਘ ਫਗਵਾੜਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ 'ਆਪ' 'ਚ ਸ਼ਾਮਿਲ ਹੋ ਗਏ | ਉਨ੍ਹਾਂ ਨਾਲ ਓ.ਐੱਸ.ਡੀ. ਰਾਜਵੀਰ ਵੀ ਮੌਜੂਦ ਸਨ | ਰੁਸਤਮ-ਏ-ਹਿੰਦ ਤੇ ਹਿੰਦ ਕੇਸਰੀ ਵਰਗੇ ਵੱਡੇ ਖਿਤਾਬ ਆਪਣੇ ਨਾਮ ਕਰ ਚੁੱਕੇ ਪਹਿਲਵਾਨ ਪਿ੍ਤਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਨਾ ਸਿਰਫ਼ ਖੇਡ ਜਗਤ ਵਿਚ, ਸਗੋਂ ਦੋਆਬਾ ਖੇਤਰ ਵਿਚ ਵੀ ਵੱਡੀ ਮਜ਼ਬੂਤੀ ਮਿਲੀ ਹੈ | ਦੂਜੇ ਪਾਸੇ ਪਹਿਲਵਾਨ ਪਿ੍ਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਉਨ੍ਹਾਂ ਦੇ ਮਿਸ਼ਨ ਨੇ ਉਨ੍ਹਾਂ ਨੂੰ ਰਾਜਨੀਤੀ ਵਿਚ ਆਉਣ ਲਈ ਪ੍ਰੇਰਿਤ ਕੀਤਾ ਹੈ | ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਸਿਆਸੀ ਭਵਿੱਖ ਦੀ ਕਾਮਨਾ ਕੀਤੀ |
ਰੁਸਤਮ-ਏ-ਹਿੰਦ ਪਹਿਲਵਾਨ ਪਿ੍ਤਪਾਲ ਫਗਵਾੜਾ 'ਆਪ' ਵਿਚ ਸ਼ਾਮਿਲ <br/>
ਅਜੀਤ ਡੈਸਕ
30-04-2026