16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਲਹਿੰਦੇ ਪੰਜਾਬ ਦੀ ਅਸੈਂਬਲੀ ਵਲੋਂ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਨਿਰਧਾਰਤ ਕਰਨ ਵਾਲਾ ਕਾਨੂੰਨ ਕੀਤਾ ਪਾਸ <br/>

ਅਜੀਤ ਡੈਸਕ 30-04-2026
ਅੰਮਿ੍ਤਸਰ, 29 ਅਪ੍ਰੈਲ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਅਸੈਂਬਲੀ ਨੇ ਬਾਲ ਵਿਆਹ ਰੋਕੂ ਬਿੱਲ 2026 ਪਾਸ ਕੀਤਾ ਹੈ, ਜਿਸ 'ਚ ਮੁੰਡਿਆਂ ਤੇ ਕੁੜੀਆਂ ਦੋਵਾਂ ਲਈ ਵਿਆਹ ਲਈ ਘੱਟੋ-ਘੱਟ ਕਾਨੂੰਨੀ ਉਮਰ 18 ਨਿਰਧਾਰਤ ਕੀਤੀ ਗਈ ਹੈ ਤੇ ਘੱਟ ਉਮਰ ਦੇ ਵਿਆਹ ਨੂੰ ਗੈਰ-ਜ਼ਮਾਨਤੀ, ਸੰਗੀਨ ਅਪਰਾਧ ਐਲਾਨਿਆ ਗਿਆ ਹੈ | ਇਸ ਸੰਬੰਧੀ ਉਲੰਘਣਾ ਕਰਨ ਵਾਲਿਆਂ ਨੂੰ 3 ਸਾਲ ਦੀ ਕੈਦੀ ਹੋਵੇਗੀ | ਇਸ ਕਾਨੂੰਨ ਤਹਿਤ ਨਾਬਾਲਗਾਂ ਨਾਲ ਵਿਆਹ ਕਰਨ ਵਾਲੇ ਬਾਲਗਾਂ ਲਈ ਸਖ਼ਤ ਸਜ਼ਾਵਾਂ ਨਿਰਧਾਰਤ ਕੀਤੀਆਂ ਗਈਆਂ ਹੈ, ਜਿਸ 'ਚ ਦੋ ਤੋਂ ਤਿੰਨ ਸਾਲ ਦੀ ਸਖ਼ਤ ਕੈਦ ਅਤੇ 5,00,000 ਰੁਪਏ ਤੱਕ ਦਾ ਜੁਰਮਾਨਾ ਸ਼ਾਮਿਲ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅਜਿਹੇ ਵਿਆਹਾਂ ਦੀ ਸਹੂਲਤ ਦੇਣ ਵਾਲੇ ਜਾਂ ਰੋਕਣ ਵਿਚ ਅਸਫਲ ਰਹਿਣ ਵਾਲੇ ਮਾਪਿਆਂ ਜਾਂ ਸਰਪ੍ਰਸਤਾਂ ਨੂੰ ਵੀ ਇਸੇ ਤਰ੍ਹਾਂ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ |

ਪਿਛਲੀ ਖ਼ਬਰ ਪੰਜਾਬ ਪਾਵਰਕਾਮ ਵਿਰੁੱਧ ਰੋਸ ਧਰਨਾ ਅੱਜ ਅਗਲੀ ਖ਼ਬਰ ਗਰੇਵਾਲ ਦੀ ਹਿਰਾਸਤੀ ਪੁੱਛਗਿੱਛ ਦੀ ਲੋੜ-ਵਿਜੀਲੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।