14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਕਣਕ ਦੀ ਖਰੀਦ ਦੇ ਮਾਮਲੇ ਵਿਚ ਹੁਣ ਤੱਕ ਸੰਗਰੂਰ ਮੋਹਰੀ <br/>

ਅਜੀਤ ਡੈਸਕ 30-04-2026
ਚੰਡੀਗੜ੍ਹ, 29 ਅਪ੍ਰੈਲ (ਅਜੀਤ ਬਿਊਰੋ)-ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ 'ਤੇ ਹੈ | ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ 'ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ 'ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ ਚੌਥੇ ਸਥਾਨ 'ਤੇ ਹੈ | ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟਰਕ ਟਨ ਹੋਈ ਹੈ, ਜਿਸ ਵਿਚੋਂ 108.24 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ | ਖਰੀਦੀ ਗਈ ਕਣਕ ਵਿਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 107.26 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 98259.2 ਮੀਟਰਕ ਟਨ ਕਣਕ ਖਰੀਦੀ ਹੈ | ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ ਹੈ | ਭੁਗਤਾਨ ਦੇ ਮਾਮਲੇ ਵਿਚ 25000 ਕਰੋੜ ਰੁਪਏ ਤੋਂ ਵੱਧ ਦਾ ਘੱਟੋ-ਘੱਟ ਸਮਰਥਨ ਮੁੱਲ ਮਨਜ਼ੂਰ ਹੋ ਚੁੱਕਾ ਹੈ, ਜਿਸ ਵਿੱਚੋਂ 24000 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫ਼ਰ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਖੇਡਾਂ ਰਾਹੀਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦੀ ਕੋਸ਼ਿਸ਼ 'ਚ ਚੰਡੀਗੜ੍ਹ ਭਾਜਪਾ ਅੰਡਰ-19 ਖਿਡਾਰੀਆਂ ਲਈ 'ਚੰਡੀਗੜ੍ਹ... ਅਗਲੀ ਖ਼ਬਰ ਕੈਪੀਟਲ ਸਮਾਲ ਫਾਈਨਾਂਸ ਬੈਂਕ ਵਲੋਂ ਵਿੱਤੀ ਵਰ੍ਹੇ 2026 ਦੀ ਚੌਥੀ ਤਿਮਾਹੀ ਦੇ ਨਤੀਜਿਆਂ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।