05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ

ਅਜੀਤ ਡੈਸਕ 01-05-2026

ਬਟਾਲਾ, 30 ਅਪ੍ਰੈਲ (ਰਾਕੇਸ਼ ਰੇਖੀ)-ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਵੱਟਸਐਪ ਰਾਹੀਂ ਧਮਕੀਆਂ ਦੇਣ ਤੇ ਗਾਲੀ-ਗਲੋਚ ਕਰਨ ਦੇ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਫਤਹਿਗੜ੍ਹ ਚੂੜੀਆਂ ਦੇ ਐਸ.ਐਚ.ਓ. ਸੁਰਿੰਦਰਪਾਲ ਸਿੰੰਘ ਨੇ ਦੱਸਿਆ ਕਿ ਭਾਜਪਾ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਵਲੋਂ ਸ਼ਿਕਾਇਤ ਦਰਜ ਕਰਵਾਈ ਕਿ 28 ਅਪ੍ਰੈਲ ਨੂੰ ਦੁਪਹਿਰ ਬਾਅਦ ਕਰੀਬ 1:30 ਵਜੇ ਉਨ੍ਹਾਂ ਦੇ ਮੋਬਾਇਲ ਫੋਨ 'ਤੇ ਇਕ ਨਾਮਾਲੂਮ ਫੋਨ ਨੰਬਰ ਤੋਂ ਵੱਟਸਐਪ ਮੈਸੇਜ ਪ੍ਰਾਪਤ ਹੋਇਆ, ਜਿਸ ਵਿਚ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗਾਲੀ-ਗਲੋਚ ਕੀਤਾ ਗਿਆ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ | ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ਼ ਧਾਰਾ 351 (2) ਬੀ.ਐਨ.ਐਸ. ਅਤੇ 67, 67ਏ, ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਪੁਲਿਸ ਇਸ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਪਾਵਰਕਾਮ ਵਲੋਂ ਰਾਤ ਨੂੰ ਬਿਜਲੀ ਦੀ ਵਰਤੋਂ ਕਰਨ ਵਾਲੇ ਸਨਅਤਾਂ ਨੂੰ ਕਰੋੜਾਂ ਦੀ ਰਾਹਤ ਅਗਲੀ ਖ਼ਬਰ ਪੇਟ ਦੀਆਂ ਬਿਮਾਰੀਆਂ ਅੰਤੜੀ ਦੀ ਸੋਜ਼ ਤੇ ਕਬਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।