04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਹਰਭਜਨ ਸਿੰਘ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਹਾਈ ਕੋਰਟ <br/>

ਅਜੀਤ ਡੈਸਕ 01-05-2026

ਚੰਡੀਗੜ੍ਹ, 30 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਰਾਜ ਸਭਾ ਮੈਂਬਰ ਤੇ ਭਾਰਤੀ ਕਿ੍ਕਟਰ ਹਰਭਜਨ ਸਿੰਘ ਦੀ ਸੁਰੱਖਿਆ ਬਹਾਲੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸੰਬੰਧਿਤ ਸੁਰੱਖਿਆ ਏਜੰਸੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ | ਹਾਈ ਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਪਸ਼ਟ ਕੀਤਾ ਕਿ ਹਰਭਜਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਕਿਸੇ ਵੀ ਹਾਲਤ ਵਿਚ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਏ ਕਿ ਉਨ੍ਹਾਂ ਨੂੰ ਯੋਗ ਸੁਰੱਖਿਆ ਮਿਲੇ | ਹਰਭਜਨ ਸਿੰਘ ਵਲੋਂ ਦਾਇਰ ਕੀਤੀ ਗਈ ਪਟੀਸ਼ਨ 'ਚ ਕਿਹਾ ਗਿਆ ਕਿ ਉਨ੍ਹਾਂ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਲਈ ਖ਼ਤਰਾ ਵੱਧ ਗਿਆ ਹੈ | ਪਟੀਸ਼ਨ ਵਿਚ ਇਹ ਵੀ ਦਰਜ ਹੈ ਕਿ ਹਾਲ ਹੀ 'ਚ ਇੱਕ ਉਕਸਾਊ ਭੀੜ ਉਨ੍ਹਾਂ ਦੇ ਘਰ ਬਾਹਰ ਆ ਕੇ ਹਮਲਾ ਕਰ ਗਈ, ਹੰਗਾਮਾ ਕੀਤਾ ਤੇ ਘਰ ਦੇ ਬਾਹਰ 'ਗ਼ੱਦਾਰ' ਲਿਖ ਦਿੱਤਾ | ਇਸ ਘਟਨਾ ਨੂੰ ਨਾ ਸਿਰਫ਼ ਨਿੱਜੀ ਸੁਰੱਖਿਆ ਸਗੋਂ ਪਰਿਵਾਰ ਦੀ ਇੱਜ਼ਤ ਅਤੇ ਮਾਨਸਿਕ ਸ਼ਾਂਤੀ 'ਤੇ ਸਿੱਧਾ ਹਮਲਾ ਦੱਸਿਆ ਗਿਆ | ਸੁਣਵਾਈ ਦੌਰਾਨ ਹਾਈ ਕੋਰਟ ਨੇ ਪਹਿਲੀ ਨਜ਼ਰ ਵਿਚ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਗੰਭੀਰ ਮੰਨਦੇ ਹੋਏ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕਿ ਅਗਲੀ ਸੁਣਵਾਈ ਤੱਕ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ | ਅਦਾਲਤ ਨੇ ਇਹ ਵੀ ਪੁੱਛਿਆ ਕਿ ਸੁਰੱਖਿਆ ਸਮੀਖਿਆ ਕਿਹੜੇ ਆਧਾਰਾਂ 'ਤੇ ਕੀਤੀ ਗਈ ਅਤੇ ਸੁਰੱਖਿਆ ਘਟਾਉਣ ਜਾਂ ਖ਼ਤਮ ਕਰਨ ਦਾ ਫ਼ੈਸਲਾ ਕਿਹੜੀਆਂ ਹਾਲਾਤਾਂ ਵਿਚ ਲਿਆ ਗਿਆ | ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ |

ਪਿਛਲੀ ਖ਼ਬਰ ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਚਲਾਨ ਪੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।