04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਲੋਹਾ ਅਤੇ ਸਟੀਲ ਟੈਕਸ ਚੋਰੀ ਵਿਰੁੱਧ ਸਰਕਾਰ ਦੀ ਸਖ਼ਤ ਕਾਰਵਾਈ 200 ਵਾਹਨ ਜ਼ਬਤ, 5 ਕਰੋੜ ਦਾ ਮਾਲ ਬਰਾਮਦ-ਚੀਮਾ <br/>

ਅਜੀਤ ਡੈਸਕ 01-05-2026

ਚੰਡੀਗੜ੍ਹ, 30 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਲੋਹਾ ਤੇ ਸਟੀਲ ਖੇਤਰ ਵਿਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ | ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿਚ ਉਲੰਘਣਾ ਕਰਨ ਵਾਲਿਆਂ 'ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ | ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਿ੍ਹਆ | ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਾਰਵਾਈ ਮੁੱਖ ਤੌਰ 'ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ਸਮੇਤ ਪ੍ਰਮੁੱਖ ਲੋਹਾ ਅਤੇ ਸਟੀਲ ਬੈਲਟ 'ਤੇ ਕੇਂਦਰਿਤ ਸੀ | ਇਸ ਮੁਹਿੰਮ ਦਾ ਮੁੱਖ ਉਦੇਸ਼ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਅਤੇ ਜਾਅਲੀ ਬਿਲਿੰਗ ਦੀ ਗੈਰ-ਕਾਨੂੰਨੀ ਵਰਤੋਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣਾ ਸੀ | ਉਨ੍ਹਾਂ ਖੁਲਾਸਾ ਕੀਤਾ ਕਿ ਇਸ ਵਿਸ਼ੇਸ਼ ਕਾਰਵਾਈ ਦੌਰਾਨ ਬਾਰੀਕੀ ਨਾਲ ਜਾਂਚ ਕਰਨ ਲਈ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੇ ਮਾਲ ਦੀ ਢੋਆ-ਢੁਆਈ ਕਰਨ ਵਾਲੇ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ | ਇਸ ਕਾਰਵਾਈ ਵਿਚ ਸ਼ਾਮਿਲ ਮਾਲ ਦੀ ਕੁੱਲ ਮਾਤਰਾ 1,600 ਮੀਟਿ੍ਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸਦੀ ਮਾਰਕੀਟ ਕੀਮਤ ਲਗਭਗ 5 ਕਰੋੜ ਰੁਪਏ ਹੈ | ਮੁੱਢਲੀ ਜਾਂਚ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਕਈ ਖੇਪਾਂ ਜਾਂ ਤਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ ਜਾਂ ਉਨ੍ਹਾਂ ਨਾਲ ਸ਼ੱਕੀ ਜਾਅਲੀ ਦਸਤਾਵੇਜ਼ ਲਗਾਏ ਗਏ ਸਨ | ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਕਾਨੂੰਨ ਦੀਆਂ ਸਬੰਧਿਤ ਧਾਰਾਵਾਂ ਤਹਿਤ ਡਿਫਾਲਟਰਾਂ ਵਿਰੁੱਧ ਅਧਿਕਾਰਤ ਤੌਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸਦੇ ਨਤੀਜੇ ਵਜੋਂ ਲੱਗਣ ਵਾਲਾ ਜੁਰਮਾਨਾ 3 ਕਰੋੜ ਰੁਪਏ ਤੋਂ ਪਾਰ ਜਾਣ ਦੀ ਉਮੀਦ ਹੈ, ਜੋ ਕਿ ਵਿਸਤਿ੍ਤ ਪੜਤਾਲ ਅਤੇ ਫੈਸਲੇ 'ਤੇ ਨਿਰਭਰ ਕਰੇਗਾ |

ਪਿਛਲੀ ਖ਼ਬਰ ਯੂਥ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਸੁਖਦੇਵ ਸਿੰਘ ਕਾਦੀਆਂ ਸੂਬਾਈ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਭਾਜਪਾ ਕੋਲ ਹੈ ਪੰਜਾਬ ਦੇ ਵਿਕਾਸ ਲਈ ਵਿਸ਼ੇਸ਼ 'ਰੋਡ ਮੈਪ'-ਤਰੁਣ ਚੁੱਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।