ਅੰਮਿ੍ਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਨੌਜਵਾਨ ਆਗੂ ਸੁਖਦੇਵ ਸਿੰਘ ਕਾਦੀਆਂ ਨੂੰ ਪਾਰਟੀ ਦੇ ਯੂਥ ਵਿੰਗ ਦਾ ਸੂਬਾਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪਾਰਟੀ ਦੀ 15 ਮੈਂਬਰੀ ਕਾਰਜਕਾਰਨੀ ਕਮੇਟੀ, 4 ਜ਼ਿਲ੍ਹਾ ਪ੍ਰਧਾਨਾਂ ਅਤੇ 3 ਮੁੱਖ ਬੁਲਾਰਿਆਂ ਦੀਆਂ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ | ਮੁੱਖ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖਤਾਂ ਹੇਠ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਸੂਚਨਾ ਅਨੁਸਾਰ ਪਾਰਟੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਅਤੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਪਾਰਟੀ ਸੀਨੀਅਰ ਲੀਡਰਸ਼ਿਪ ਨੇ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਦੀਆਂ ਲੰਬੇ ਸਮੇਂ ਤੋਂ ਪੰਥਕ ਸੇਵਾਵਾਂ, ਜਜ਼ਬੇ ਅਤੇ ਨੌਜਵਾਨਾਂ ਵਿਚ ਮਜ਼ਬੂਤ ਪਕੜ ਨੂੰ ਧਿਆਨ ਵਿਚ ਰੱਖਦਿਆਂ ਇਹ ਜ਼ਿੰਮੇਵਾਰੀਆਂ ਸੌਂਪੀਆਂ ਹਨ | ਇਸ ਦੇ ਨਾਲ ਹੀ ਪਾਰਟੀ ਵਲੋਂ 15 ਮੈਂਬਰੀ ਕਾਰਜਕਾਰਨੀ ਕਮੇਟੀ, ਚਾਰ ਜ਼ਿਲ੍ਹਾ ਪ੍ਰਧਾਨਾਂ ਤੇ ਤਿੰਨ ਮੁੱਖ ਬੁਲਾਰਿਆਂ ਦੀਆਂ ਕੀਤੀਆਂ ਨਿਯੁਕਤੀਆਂ ਵਿਚ, ਕਾਬਲ ਸਿੰਘ, ਬੀਬੀ ਸਤਨਾਮ ਕੌਰ, ਬੀਬੀ ਸੰਦੀਪ ਕੌਰ, ਐਡਵੋਕੇਟ ਹਰਪਾਲ ਸਿੰਘ ਖਾਰਾ, ਪਿ੍ਥੀਪਾਲ ਸਿੰਘ ਬਟਾਲਾ, ਚਰਨਦੀਪ ਸਿੰਘ ਭਿੰਡਰ, ਗੁਰਲਾਲ ਸਿੰਘ ਸਖੀਰਾ, ਜਸਵਿੰਦਰ ਸਿੰਘ ਬਾਦਲ, ਅਵਤਾਰ ਸਿੰਘ ਜਵਾਹਰਕੇ, ਜਸਕਰਨ ਸਿੰਘ ਲੋਪੋਕੇ, ਐਡਵੋਕੇਟ ਗਗਨਦੀਪ ਸਿੰਘ ਗੋਰਾਇਆ, ਜਸ਼ਨਦੀਪ ਸਿੰਘ, ਡਾ: ਮੇਹਰਦੀਨ ਸਿੰਘ ਮਲੇਰਕੋਟਲਾ, ਜਗਰੂਪ ਸਿੰਘ ਅਤੇ ਕਰਮ ਸਿੰਘ ਭੋਈਆਂ ਨੂੰ ਕਾਰਜਕਾਰਨੀ ਕਮੇਟੀ ਮੈਂਬਰ, ਜਗਦੀਪ ਸਿੰਘ ਕੰਸਾਲਾ (ਮੋਹਾਲੀ), ਦਲਜੀਤ ਸਿੰਘ ਸੋਢੀ (ਰੂਪਨਗਰ), ਮਨਜਿੰਦਰ ਸਿੰਘ ਬੱਲ (ਬਟਾਲਾ) ਅਤੇ ਸਤਿੰਦਰਜੀਤ ਸਿੰਘ (ਗੁਰਦਾਸਪੁਰ) ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਨਰਿੰਦਰ ਸਿੰਘ ਭਿੰਡਰ, ਸੁਖਬੀਰ ਸਿੰਘ ਬਲਬੇਹੜਾ ਅਤੇ ਜਸ਼ਨਦੀਪ ਸਿੰਘ ਨੂੰ ਪਾਰਟੀ ਦੇ ਮੁੱਖ ਬੁਲਾਰਿਆਂ ਵਜੋਂ ਜਿੰਮੇਵਾਰੀ ਸੌਂਪੀ ਗਈ ਹੈ |
ਯੂਥ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਸੁਖਦੇਵ ਸਿੰਘ ਕਾਦੀਆਂ ਸੂਬਾਈ ਪ੍ਰਧਾਨ ਨਿਯੁਕਤ <br/>
ਅਜੀਤ ਡੈਸਕ
01-05-2026