04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬੋਰਡ ਪ੍ਰੀਖਿਆਵਾਂ ਵਿਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ <br/>

ਅਜੀਤ ਡੈਸਕ 01-05-2026
ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਯੋਗ ਉਮੀਦਵਾਰ 25 ਮਈ, 2026 ਤੱਕ ਪੀ.ਐਸ.ਈ.ਬੀ. ਦੀ ਵੈੱਬਸਾਈਟ 'ਤੇ ਅਪਲਾਈ ਕਰ ਸਕਦੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ | ਇਸ ਕਦਮ ਦਾ ਉਦੇਸ਼ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਅਤੇ ਕਰੀਅਰ ਬਣਾਉਣ ਦਾ ਇੱਕ ਨਵਾਂ ਮੌਕਾ ਦੇਣਾ ਹੈ, ਜੋ ਸਾਲ 2010 ਅਤੇ 2025 ਦਰਮਿਆਨ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ | ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਮੌਕਾ ਉਨ੍ਹਾਂ ਉਮੀਦਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਮਾਰਚ 2010 ਅਤੇ ਮਾਰਚ 2025 ਦਰਮਿਆਨ 10ਵੀਂ ਜਾਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਤੇ ਉਨ੍ਹਾਂ ਦੇ ਰੀਅਪੀਅਰ ਜਾਂ ਕੰਪਾਰਟਮੈਂਟ ਦੇ ਸਾਰੇ ਮੌਕੇ ਖਤਮ ਹੋ ਗਏ ਹਨ ਜਾਂ ਜੋ ਆਪਣੀ ਅਕਾਦਮਿਕ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ | ਇਸ ਵਿਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਨ੍ਹਾਂ ਨੇ ਮਾਰਚ 2010 ਅਤੇ ਮਾਰਚ 2026 ਦਰਮਿਆਨ ਪ੍ਰੀਖਿਆ ਦਿੱਤੀ ਸੀ ਅਤੇ ਫ਼ੇਲ੍ਹ ਹੋ ਗਏ ਸਨ, ਬਸ਼ਰਤੇ ਉਨ੍ਹਾਂ ਨੇ ਘੱਟੋ-ਘੱਟ ਇੱਕ ਮੁੱਖ ਵਿਸ਼ਾ ਪਾਸ ਕੀਤਾ ਹੋਵੇ | ਇਹ ਮੌਕਾ 10ਵੀਂ ਅਤੇ 12ਵੀਂ ਜਮਾਤ ਦੀ ਓਪਨ ਸਕੂਲ ਸਟਰੀਮ ਦੇ ਵਿਦਿਆਰਥੀਆਂ ਲਈ ਵੀ ਉਪਲੱਬਧ ਹੈ |

ਪਿਛਲੀ ਖ਼ਬਰ ਦੰਦਾਂ 'ਚ ਜਮ੍ਹਾਂ ਗੰਦਗੀ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਵਜ੍ਹਾ ਬਣ ਸਕਦੀ ਹੈ ਅਗਲੀ ਖ਼ਬਰ ਪੰਜਾਬ ਦੀਆਂ ਹਜ਼ਾਰਾਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਨਵੇਂ ਪੰਜ ਸਾਲਾਂ ਨੋਟੀਫ਼ਿਕੇਸ਼ਨ ਨੂੰ ਤਰਸੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।