ਚੰਡੀਗੜ੍ਹ, 30 ਅਪ੍ਰੈਲ (ਪ੍ਰੋ.ਅਵਤਾਰ ਸਿੰਘ)-ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦਿੱਤੇ ਗਏ ਹਾਲੀਆ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਜਤਾਈ ਗਈ ਹੈ | ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਕੀਤੇ ਪ੍ਰੈੱਸ ਨੋਟ ਰਾਹੀਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸਾਬਕਾ ਕਾਂਗਰਸ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭਾਈ ਅੰਮਿ੍ਤਪਾਲ ਸਿੰਘ 'ਤੇ ਲਗਾਏ ਜਾ ਰਹੇ ਦੋਸ਼ ਨਾ ਸਿਰਫ਼ ਬਿਨਾਂ ਕਿਸੇ ਢੁੱਕਵੇਂ ਸਬੂਤ ਦੇ ਹਨ, ਸਗੋਂ ਇਹ ਸਿੱਧੇ ਤੌਰ 'ਤੇ ਸਿਆਸੀ ਲਾਭ ਲਈ ਲੋਕਾਂ ਵਿਚ ਡਰ ਅਤੇ ਭਰਮ ਪੈਦਾ ਕਰਨ ਦੀ ਕੋਸ਼ਿਸ਼ ਹੈ | ਬਾਪੂ ਤਰਸੇਮ ਸਿੰਘ ਨੇ ਸਪੱਸ਼ਟ ਕੀਤਾ ਕਿ ਭਾਈ ਅੰਮਿ੍ਤਪਾਲ ਸਿੰਘ ਇਸ ਵੇਲੇ ਵੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਸਖ਼ਤ ਸੁਰੱਖਿਆ ਘੇਰੇ ਹੇਠ ਨਜ਼ਰਬੰਦ ਹਨ | ਅਜਿਹੇ ਹਾਲਾਤਾਂ ਵਿੱਚ ਉਨ੍ਹਾਂ ਨੂੰ ਕਿਸੇ ਵੀ ਤਾਜ਼ਾ ਘਟਨਾਂ ਨਾਲ ਜੋੜਨਾ ਸਿਰਫ਼ ਅਤੇ ਸਿਰਫ਼ ਝੂਠਾ ਪ੍ਰਚਾਰ ਹੈ | 'ਅਕਾਲੀ ਦਲ ਵਾਰਿਸ ਪੰਜਾਬ ਦੇ' ਹਮੇਸ਼ਾਂ ਸੱਚ, ਇਨਸਾਫ ਅਤੇ ਪੰਜਾਬ ਦੇ ਹੱਕਾਂ ਲਈ ਡੱਟ ਕੇ ਖੜ੍ਹਾ ਰਹੇਗਾ |
ਭਾਈ ਅੰਮਿ੍ਤਪਾਲ ਸਿੰਘ ਨੂੰ ਤਾਜ਼ਾ ਘਟਨਾ ਨਾਲ ਜੋੜਨਾ ਸਿਰਫ ਝੂਠਾ ਪ੍ਰਚਾਰ-ਬਾਪੂ ਤਰਸੇਮ ਸਿੰਘ
ਅਜੀਤ ਡੈਸਕ
01-05-2026