ਫ਼ਿਰੋਜ਼ਪੁਰ, 30 ਅਪ੍ਰੈਲ (ਗੁਰਿੰਦਰ ਸਿੰਘ)-ਖ਼ੂਨੀ ਸੜਕ ਦੇ ਨਾਂਅ ਨਾਲ ਮਸ਼ਹੂਰ ਹੋ ਰਹੀ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਅੱਜ ਸਵੇਰੇ ਤੜਕੇ ਇਕ ਹੋਰ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਟਰੱਕਾਂ ਦੀ ਆਹਮੋ ਸਾਹਮਣੇ ਹੋਈ | ਟੱਕਰ ਦੌਰਾਨ ਦੋਹਾਂ ਟਰੱਕਾਂ ਨੂੰ ਅੱਗ ਲੱਗ ਗਈ ਜਿਸ ਦੌਰਾਨ ਇਕ ਡਰਾਈਵਰ ਦੀ ਜਿੰਦਾ ਸੜਨ ਨਾਲ ਮੌਤ ਹੋ ਗਈ | ਜਦਕਿ ਇਕ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਹ ਹਾਦਸਾ ਪਿੰਡ ਖਲਚੀਆਂ ਨੇੜੇ ਫਾਰਗੋ ਟਾਇਰ ਦੇ ਕੋਲ ਵਾਪਰਿਆ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਟੱਕਰ ਦੌਰਾਨ ਜ਼ਬਰਦਸਤ ਧਮਾਕਾ ਹੋਇਆ | ਅੱਗ ਐਨੀ ਭਿਆਨ ਸੀ ਕਿ ਫਾਇਰ ਬਿ੍ਗੇਡ ਦੀਆਂ ਪੰਜ ਗੱਡੀਆਂ ਨੂੰ ਮੌਕੇ 'ਤੇ ਪਹੁੰਚ ਕੇ ਕਈ ਘੰਟਿਆਂ ਦੀ ਮਿਹਨਤ ਨਾਲ ਅੱਗ 'ਤੇ ਕਾਬੂ ਪਾਉਣਾ ਪਿਆ |
ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਦੋ ਟਰੱਕਾਂ ਦੀ ਟੱਕਰ ਬਾਅਦ ਲੱਗੀ ਅੱਗ
ਅਜੀਤ ਡੈਸਕ
01-05-2026