ਚੰਡੀਗੜ੍ਹ, 30 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸਪੈਸ਼ਲ ਡੀ. ਜੀ. ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਅੱਜ ਕਰੀਬ 39 ਸਾਲ ਪੁਲਿਸ ਵਿਭਾਗ 'ਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਗਏ | ਇਸ ਮੌਕੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਅਤੇ ਵਿਜੀਲੈਂਸ ਦੇ ਚੀਫ਼ ਸ਼ਰਦ ਸੱਤਿਆ ਚੌਹਾਨ ਸਮੇਤ ਹੋਰਨਾਂ ਉੱਚ ਅਧਿਕਾਰੀਆਂ ਵਲੋਂ ਅਰਪਿਤ ਸ਼ੁਕਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਅਰਪਿਤ ਸ਼ੁਕਲਾ ਨੇ 1987 'ਚ ਡੀ. ਐਸ. ਪੀ. ਵਜੋਂ ਪੁਲਿਸ ਵਿਭਾਗ 'ਚ ਸੇਵਾ ਦੀ ਸ਼ੁਰੂਆਤ ਕੀਤੀ ਸੀ | ਇਸ ਤੋਂ ਬਾਅਦ ਉਹ ਸਾਲ 1998 'ਚ ਆਈ. ਪੀ. ਐੱਸ. ਅਧਿਕਾਰੀ ਵਜੋਂ ਤਾਇਨਾਤ ਹੋਏ | ਆਪਣੀ ਸਰਵਿਸ ਦੌਰਾਨ ਸ਼ਾਨਦਾਰ ਸੇਵਾਵਾਂ ਬਦਲੇ ਅਰਪਿਤ ਸ਼ੁਕਲਾ ਨੂੰ ਵੱਖ-ਵੱਖ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਅੱਜ ਸੇਵਾ-ਮੁਕਤੀ ਮੌਕੇ ਚੰਡੀਗੜ੍ਹ ਵਿਖੇ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਅਰਪਿਤਾ ਸ਼ੁਕਲਾ ਦੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ |
ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾ-ਮੁਕਤ <br/>
ਅਜੀਤ ਡੈਸਕ
01-05-2026