03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ <br/>

ਅਜੀਤ ਡੈਸਕ 01-05-2026

ਅੰਮਿ੍ਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪਾਸ ਕੀਤੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਉਪਰੰਤ ਸ਼੍ਰੋਮਣੀ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਪ੍ਰਕਾਸ਼ਨ ਤੇ ਸੰਗਤ ਦੀ ਮੰਗ ਅਨੁਸਾਰ ਪਾਵਨ ਸਰੂਪ ਦੇਣ ਦੇ ਨਿਯਮਾਂ ਵਿਚ ਕੀਤੀ ਜਾ ਰਹੀ ਤਬਦੀਲੀ ਦੇ ਮੱਦੇਨਜ਼ਰ ਸੰਗਤਾਂ ਤੇ ਗੁਰਦੁਆਰਾ ਸਾਹਿਬਾਨ ਨੂੰ ਪਾਵਨ ਸਰੂਪ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੀਕ ਰੋਕਣ ਦਾ ਫ਼ੈਸਲਾ ਕੀਤਾ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਥਿਤ ਪਬਲੀਕੇਸ਼ਨ ਵਿਭਾਗ ਵਿਖੇ ਪੂਰੀ ਮਰਿਆਦਾ ਤੇ ਸਤਿਕਾਰ ਨਾਲ ਪਾਵਨ ਸਰੂਪਾਂ ਦਾ ਪ੍ਰਕਾਸ਼ਨ ਕਰਕੇ ਸੰਗਤਾਂ ਦੀ ਮੰਗ ਅਨੁਸਾਰ ਦੇਸ਼ ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿਖੇ ਮੁਹੱਈਆ ਕਰਵਾਇਆ ਜਾਵੇਗਾ ਅਤੇ ਤਖ਼ਤ ਸਾਹਿਬਾਨ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਹੁਣ ਪਾਵਨ ਸਰੂਪ ਪ੍ਰਾਪਤ ਨਹੀਂ ਹੋ ਸਕਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂ ਯੋਜਨਾ ਅਨੁਸਾਰ ਸੰਗਤ ਦੀ ਮੰਗ 'ਤੇ ਦਿੱਤੇ ਜਾਣ ਵਾਲੇ ਪਾਵਨ ਸਰੂਪਾਂ ਦਾ ਡਿਜੀਟਲ ਰਿਕਾਰਡ ਸਿਸਟਮ ਤਿਆਰ ਕਰਨ ਤੇ ਉਸ ਨੂੰ ਵੈਬਸਾਈਟ 'ਤੇ ਪ੍ਰਕਾਸ਼ਿਤ ਕਰਨ ਲਈ ਤਕਨੀਕੀ ਅਤੇ ਪ੍ਰਬੰਧਕੀ ਤਬਦੀਲੀਆਂ ਜਾਰੀ ਹਨ | ਉਨ੍ਹਾਂ ਕਿਹਾ ਕਿ ਪਾਵਨ ਸਰੂਪ ਪ੍ਰਾਪਤ ਕਰਨ ਮੌਕੇ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੀ ਪਛਾਣ, ਫੋਟੋ ਸਮੇਤ ਡਿਜੀਟਲ ਮਾਧਿਅਮ ਨਾਲ ਸੰਭਾਲੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਕ 'ਵਿਲੱਖਣ ਪਛਾਣ ਅੰਕ' ਨਾਲ ਸਾਰਾ ਵੇਰਵਾ ਜੋੜਿ੍ਹਆ ਜਾਵੇਗਾ |

ਪਿਛਲੀ ਖ਼ਬਰ ਪਾਕਿ ਨੇ ਫ਼ਤਹਿ-2 ਮਿਜ਼ਾਈਲ ਦਾ ਕੀਤਾ ਪ੍ਰੀਖਣ ਅਗਲੀ ਖ਼ਬਰ ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾ-ਮੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।