ਅੰਮਿ੍ਤਸਰ, 30 ਅਪ੍ਰੈਲ (ਰੇਸ਼ਮ ਸਿੰਘ)-ਕਾਊਾਟਰ ਇੰਟੈਲੀਜੈਂਸ (ਸੀ.ਆਈ.) ਅੰਮਿ੍ਤਸਰ ਨੇ 6 ਕਿੱਲੋ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ | ਡੀ.ਜੀ.ਪੀ. ਗੌਰਵ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ, ਵਾਸੀ ਵੈਰੋਵਾਲ ਰੋਡ ਜੰਡਿਆਲਾ ਗੁਰੂ ਅੰਮਿ੍ਤਸਰ ਵਜੋਂ ਹੋਈ ਹੈ | ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਦੀ ਤਸਕਰੀ ਲਈ ਉਸ ਵਲੋਂ ਵਰਤੀ ਜਾਣ ਵਾਲੀ ਸਿਲਵਰ ਰੰਗ ਦੀ ਹੁੰਡਈ ਆਈ-10 ਕਾਰ ਨੂੰ ਵੀ ਜ਼ਬਤ ਕਰ ਲਿਆ ਹੈ | ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤਾ ਮੁਲਜ਼ਮ ਦੁਬਈ ਦੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ | ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਅੰਤਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਮੁਲਜ਼ਮ ਲਵਪ੍ਰੀਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਵੀ ਕਰਦਾ ਸੀ | ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਨੇ ਹਾਲ ਹੀ ਵਿਚ ਹੈਰੋਇਨ ਦੀ ਇਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਤੇ ਇਹ ਖੇਪ ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਅੱਡਾ ਮਾਨਾਂਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਹੈ | ਇਸ ਉਪਰੰਤ ਪੁਲਿਸ ਟੀਮ ਇਲਾਕੇ ਵਿਚ ਪਹੁੰਚੀ ਅਤੇ ਸ਼ੱਕੀ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ | ਇਸ ਸੰਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |
ਨਸ਼ਾ ਤਸਕਰ 6 ਕਿੱਲੋਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ
ਅਜੀਤ ਡੈਸਕ
01-05-2026