03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਦਖਲ ਪਿੱਛੋਂ ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ <br/>

ਅਜੀਤ ਡੈਸਕ 01-05-2026

ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਖੰਡਿਤ ਕਰਨ ਅਤੇ ਤਰਨ ਤਾਰਨ ਦੇ ਵੇਂਈਪੂਈ ਪਿੰਡ ਵਿਚ ਦਲਿਤ ਪਰਿਵਾਰਾਂ ਦੇ ਘਰਾਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਤੀਕਰਨ ਵਿਭਾਗ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਕੇਂਦਰੀ ਸਮਾਜਿਕ ਨਿਆਂ ਵਿਭਾਗ ਨੇ ਸਖ਼ਤ ਰੁੱਖ ਅਪਣਾਇਆ ਹੈ ਅਤੇ ਇਨ੍ਹਾਂ ਮਾਮਲਿਆਂ ਪ੍ਰਤੀ ਪੰਜਾਬ ਦੇ ਗ੍ਰਹਿ ਮੰਤਰਾਲੇ ਕੋਲੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ | ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਤੀਕਰਨ ਵਿਭਾਗ ਨੂੰ ਪੱਤਰ ਲਿਖ ਕੇ ਇਨ੍ਹਾਂ ਮਾਮਲਿਆਂ ਸੰਬੰਧੀ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਗਈ ਸੀ | ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਤੀਕਰਨ ਵਿਭਾਗ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਵਾਂ ਘਟਨਾਵਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ |

ਪਿਛਲੀ ਖ਼ਬਰ 31-04-26 ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਨੇ ਜਿੱਥੇ ਕਣਕ ਦਾ ਝਾੜ ਘਟਾਇਆ ਉੱਥੇ ਹੁਣ ਤੂੜੀ ਦੇ ਝਾੜ 'ਤੇ ਵੀ ਪੈਣ ਲੱਗੀ ਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।