27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਓ.ਬੀ.ਸੀ. ਵਿਭਾਗ ਦੀ ਮੀਟਿੰਗ ਵਿਚ ਕਾਂਗਰਸ ਦਾ ਚੋਣ ਬਿਗੁਲ <br/>

ਅਜੀਤ ਡੈਸਕ 01-05-2026

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਜਿਸਦੀ ਜਿੰਨੀ ਹਿੱਸੇਦਾਰੀ, ਉਸਦੀ ਉਨੀ ਭਾਗੀਦਾਰੀ ਦੇ ਮੂਲ ਮੰਤਰ ਨੂੰ ਅੱਗੇ ਵਧਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਓ.ਬੀ.ਸੀ. ਵਿਭਾਗ ਵਲੋਂ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਰਾਜ ਪੱਧਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਅਹੁਦੇਦਾਰ, ਓ.ਬੀ.ਸੀ. ਆਗੂ, ਮਹਿਲਾ ਮੋਰਚਾ ਦੀਆਂ ਅਹੁਦੇਦਾਰ ਅਤੇ ਜਿਲ੍ਹਾ ਪੱਧਰ ਤੋਂ ਆਏ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦੇਸ਼ ਓ.ਬੀ.ਸੀ. ਵਿਭਾਗ ਦੇ ਇੰਚਾਰਜ ਅਤੇ ਏ.ਆਈ.ਸੀ.ਸੀ. ਓ.ਬੀ.ਸੀ. ਵਿਭਾਗ ਦੇ ਰਾਸ਼ਟਰੀ ਮੀਤ ਪ੍ਰਧਾਨ ਕੰਵਰ ਦੀਪ ਸਿੰਘ ਸੈਣੀ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਪ੍ਰਦੇਸ਼ ਓ.ਬੀ.ਸੀ. ਵਿਭਾਗ ਦੇ ਪ੍ਰਧਾਨ ਰਾਜ ਬਖ਼ਸ਼ ਕੰਬੋਜ ਨੇ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਵਰਕਰਾਂ ਦੀ ਸ਼ਮੂਲੀਅਤ ਵਧਾਉਣ 'ਤੇ ਜ਼ੋਰ ਦਿੱਤਾ | ਰਾਸ਼ਟਰੀ ਓ.ਬੀ.ਸੀ. ਵਿਭਾਗ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਿਤ ਬਾਵਾ ਸੈਣੀ ਨੇ ਵੀ ਸਮਾਜਿਕ ਸਾਂਝ ਅਤੇ ਜਥੇਬੰਦਕ ਮਜ਼ਬੂਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਦੇ ਸੰਦਰਭ ਵਿਚ ਓ.ਬੀ.ਸੀ. ਭਾਈਚਾਰੇ ਦੀ ਭੂਮਿਕਾ ਨੂੰ ਹੋਰ ਸਸ਼ਕਤ ਬਣਾਉਣ, ਜਥੇਬੰਦੀ ਦਾ ਘੇਰਾ ਵਧਾਉਣ ਅਤੇ ਵੱਖ-ਵੱਖ ਵਰਗਾਂ ਨਾਲ ਤਾਲਮੇਲ ਵਧਾਉਣ ਬਾਰੇ ਵਿਸਥਾਰਪੂਰਵਕ ਰਣਨੀਤੀ ਉਲੀਕੀ ਗਈ |

ਪਿਛਲੀ ਖ਼ਬਰ ਫ਼ਿਲਮੀ ਸਟਾਈਲ 'ਚ ਮੋਟਰਸਾਈਕਲ ਚੋਰ ਦਾ ਕਾਰਨਾਮਾ ਅਗਲੀ ਖ਼ਬਰ ਆਮ ਆਦਮੀ ਪਾਰਟੀ 'ਚ ਅਫਰਾ ਤਫਰੀ ਦਾ ਮਾਹੌਲ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।