14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅਜੀਤ ਡੈਸਕ 02-05-2026
ਭਿੱਖੀਵਿੰਡ (ਤਰਨਤਾਰਨ), 1 ਮਈ (ਬੌਬੀ)-ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਸਾਂਡਪੁਰਾ ਵਿਖੇ ਇਕ ਨੌਜਵਾਨ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਚੇਲਾ ਮੋੜ ਵਸਨੀਕ ਰਸ਼ਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ, ਜੋ ਕਿ ਆਪਣੀ ਸਵਿੱਫਟ ਕਾਰ 'ਤੇ ਸਵਾਰ ਹੋ ਕੇ ਪਿੰਡ ਸਾਂਡਪੁਰਾ ਵਿਚੋਂ ਦੀ ਲੰਘ ਰਿਹਾ ਸੀ ਜਿਸ ਨੂੰ ਪਿੱਛੋਂ ਆਉਂਦੀ ਇਕ ਤੇਜ਼ ਰਫਤਾਰ ਥਾਰ ਨੇ ਰੋਕ ਲਿਆ ਅਤੇ ਉਸ ਵਿਚੋਂ ਉੱਤਰੇ ਕੁਝ ਨੌਜਵਾਨਾਂ ਨੇ ਗੋਲੀਆਂ ਮਾਰ ਦਿੱਤੀਆਂ | ਦੱਸਣਾ ਬਣਦਾ ਹੈ ਕਿ ਮਿ੍ਤਕ ਨੌਜਵਾਨ ਵਲੋਂ ਵੀ ਆਪਣਾ ਪਿਸਤੌਲ ਕੱਢਿਆ ਗਿਆ, ਪਰ ਉਹ ਗੋਲੀ ਨਹੀਂ ਚਲਾ ਸਕਿਆ | ਜਾਣਕਾਰੀ ਅਨੁਸਾਰ ਰਸ਼ਪਾਲ ਸਿੰਘ ਦੀ ਭਿੱਖੀਵਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਲਾਗਡਾਟ ਸੀ, ਜਿਸ ਨੂੰ ਲੈ ਕੇ ਪਹਿਲਾਂ ਵੀ ਦੋਹਾਂ ਧਿਰਾਂ ਵਿਚ ਗੋਲੀ ਚੱਲੀ ਸੀ ਅਤੇ ਦੂਜੀ ਧਿਰ ਦਾ ਇਕ ਵਿਅਕਤੀ ਜ਼ਖਮੀ ਹੋਇਆ ਸੀ | ਘਟਨਾ ਸਥਾਨ 'ਤੇ ਪਹੁੰਚੇ ਐਡੀਸ਼ਨਲ ਡੀ.ਐਸ.ਪੀ. ਜਸਪਾਲ ਸਿੰਘ ਨੇ ਦੱਸਿਆ ਕਿ ਜਲਦੀ ਹੀ ਹਮਲਾਵਰਾਂ ਨੂੰ ਫੜ ਲਿਆ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਪੰਜਾਬ 'ਚੋਂ ਪਹਿਲੇ ਸਥਾਨ 'ਤੇ ਰਿਹਾ ਜੰਡਿਆਲਾ ਗੁਰੂ ਦਾ ਸਾਹਿਲ ਦੀਪ ਸਿੰਘ <br/> ਅਗਲੀ ਖ਼ਬਰ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਵਾਈ ਮਗਰੋਂ ਟ੍ਰਾਈਡੈਂਟ ਕੰਪਨੀ ਨੇ ਕੀਤਾ ਹਾਈ ਕੋਰਟ ਦਾ ਰੁਖ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।