13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

3 ਹੋਰ ਗਵਾਹਾਂ ਨੇ ਬਿਆਨ ਕਰਵਾਏ ਦਰਜ-ਅਗਲੀ ਪੇਸ਼ੀ 22 ਨੂੰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਆਦਿ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤੀ <br/>

ਅਜੀਤ ਡੈਸਕ 02-05-2026
ਮਾਨਸਾ, 1 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ 22 ਮਈ 'ਤੇ ਪਾ ਦਿੱਤੀ ਹੈ | ਅੱਜ ਅਦਾਲਤ 'ਚ 3 ਹੋਰ ਗਵਾਹਾਂ ਨੇ ਬਿਆਨ ਦਰਜ ਕਰਵਾਏ ਜਦਕਿ ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ | ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਦਾਲਤ 'ਚ ਹਾਜ਼ਰ ਸਨ ਪਰ ਉਨ੍ਹਾਂ ਦੀ ਗਵਾਹੀ ਨਹੀਂ ਹੋ ਸਕੀ | ਮੁੱਖ ਸਾਜਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਆਦਿ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤੀ | ਮੂਸੇਵਾਲਾ ਪਰਿਵਾਰ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਪਿਛਲੀ ਤਰੀਕ 'ਤੇ ਦਰਖਾਸਤ ਲਗਾਈ ਗਈ ਸੀ, ਜਿਸ 'ਚ ਜੀਵਨਜੋਤ, ਅਵਤਾਰ ਸਿੰਘ, ਤਨਵਰ ਗਰੇਵਾਲ, ਜੁਗਨੰੂ ਦੀ ਸਟੇਟਸ ਰਿਪੋਰਟ ਮੰਗੀ ਗਈ ਹੈ ਕਿ ਜਾਂਚ ਏਜੰਸੀਆਂ ਸਪਸ਼ਟ ਕਰਨ ਕਿ ਇਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਾਂ ਬੇਗੁਨਾਹ ਕਰਾਰ ਦਿੱਤਾ ਗਿਆ ਹੈ | ਥਾਣਾ ਸ਼ਹਿਰੀ ਪੁਲਿਸ ਵਲੋਂ ਸਟੇਟਸ ਰਿਪੋਰਟ ਦਾਖਲ ਕਰਵਾਉਂਦੇ ਹੋਏ ਦੱਸਿਆ ਗਿਆ ਕਿ ਜੀਵਨਜੋਤ ਨੂੰ ਸਫਾ ਮਿਸਲ ਉੱਪਰ ਜੁਰਮ ਨਾ ਹੋਣ 'ਤੇ ਬੇਗੁਨਾਹ ਕੀਤਾ ਗਿਆ ਹੈ ਜਦਕਿ ਬਾਕੀਆਂ ਦੀ ਤਫ਼ਤੀਸ਼ ਚੱਲ ਰਹੀ ਹੈ ਅਤੇ ਅਗਲੀ ਪੇਸ਼ੀ 'ਤੇ ਰਿਪੋਰਟ ਦੇ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਵਰਤੀ ਜਾ ਰਹੀ ਸਖ਼ਤੀ ਅਗਲੀ ਖ਼ਬਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।