12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬੀ ਫ਼ਿਲਮ 'ਜ਼ਖ਼ਮਾਂ ਤੋਂ ਚੜ੍ਹਦੀ ਕਲਾ ਤੱਕ' ਦੀ ਪ੍ਰਮੋਸ਼ਨ ਲਈ ਸਟਾਰ ਕਾਸਟ ਪੁੱਜੀ ਮੁਹਾਲੀ

ਅਜੀਤ ਡੈਸਕ 02-05-2026

ਐੱਸ. ਏ. ਐੱਸ. ਨਗਰ, 1 ਮਈ (ਤਰਵਿੰਦਰ ਸਿੰਘ ਬੈਨੀਪਾਲ)-29 ਮਈ ਨੂੰ ਰਿਲੀਜ਼ ਹੋਣ ਜਾ ਰਹੀ ਨਵੀਂ ਪੰਜਾਬੀ ਫ਼ਿਲਮ 'ਜ਼ਖ਼ਮਾਂ ਤੋਂ ਚੜ੍ਹਦੀ ਕਲਾ ਤੱਕ' ਜਿਸ 'ਚ ਸ਼ਹੀਦ ਭਾਈ ਬੇਅੰਤ ਸਿੰਘ ਦੀ ਪਤਨੀ ਬਿਮਲਾ ਦੇਵੀ ਤੋਂ ਬੀਬੀ ਬਿਮਲ ਕੌਰ ਖ਼ਾਲਸਾ ਬਣ ਕੇ ਲੋਕ ਸਭਾ ਵਿਚ ਪੁੱਜਣ ਅਤੇ ਪਰਿਵਾਰ ਦੇ ਪਾਲਣ-ਪੋਸ਼ਣ ਦੇ ਨਾਲ-ਨਾਲ ਪੰਜਾਬ ਦੀ ਆਵਾਜ਼ ਬਣਨ ਦੀ ਕਹਾਣੀ ਨੂੰ ਪਰਦੇ 'ਤੇ ਪੇਸ਼ ਕੀਤਾ ਗਿਆ ਹੈ | ਫ਼ਿਲਮ ਦੀ ਪ੍ਰਮੋਸ਼ਨ ਲਈ ਫ਼ਿਲਮ ਦੀ ਸਟਾਰ ਕਾਸਟ ਅੱਜ ਮੁਹਾਲੀ ਪੁੱਜੀ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਕਿਹਾ ਕਿ ਉਨ੍ਹਾਂ ਦੇ ਮਾਪਿਆਂ, ਸੰਬੰਧੀਆਂ ਅਤੇ ਪ੍ਰਸ਼ੰਸਕਾਂ ਦੀਆਂ ਦੁਆਵਾਂ ਸਦਕਾ ਉਨ੍ਹਾਂ ਨੂੰ ਇਹ ਫ਼ਿਲਮ ਮਿਲੀ ਹੈ | ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪ੍ਰਸ਼ੰਸਕ ਫ਼ਿਲਮ ਦੇਖਣਗੇ ਤਾਂ ਉਨ੍ਹਾਂ ਨੂੰ ਵੀ ਮਾਣ ਮਹਿਸੂਸ ਹੋਵੇਗਾ ਅਤੇ ਇਹ ਫ਼ਿਲਮ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਮੀਲ-ਪੱਥਰ ਸਾਬਿਤ ਹੋਵੇਗੀ | ਅਦਾਕਾਰਾ ਰੂਪੀ ਗਿੱਲ ਨੇ ਕਿਹਾ ਕਿ ਇਸ ਫ਼ਿਲਮ ਨੂੰ ਲੈ ਕੇ ਲੇਖਕ ਅਤੇ ਨਿਰਦੇਸ਼ਨ ਦੀ ਜ਼ਿੰਮੇਵਾਰੀ ਅਮਰਜੀਤ ਸਿੰਘ ਸਾਰੋਂ ਨੇ ਬਾਖ਼ੂਬੀ ਨਿਭਾਈ ਹੈ, ਜਦਕਿ ਫ਼ਿਲਮ ਦੇ ਨਿਰਮਾਤਾ ਪਿੰਕੀ ਧਾਲੀਵਾਲ, ਲਾਈਟਿੰਗ ਟੀਮ ਅਤੇ ਸਮੁੱਚੇ ਅਦਾਕਾਰਾਂ ਨੇ ਸਖ਼ਤ ਮਿਹਨਤ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਫ਼ਿਲਮ ਇਹ ਸੰਦੇਸ਼ ਦਿੰਦੀ ਹੈ ਕਿ ਹਾਲਾਤ ਕਿੰਨੇ ਵੀ ਮਾੜੇ ਹੋਣ, ਪਰ ਸਾਨੂੰ ਹਿੰਮਤ ਨਹੀਂ ਹਾਰਨੀ ਚਾਹੀਦੀ, ਸਗੋਂ ਆਪਣਾ ਵਕਤ ਖ਼ੁਦ ਬਣਾਉਣਾ ਚਾਹੀਦਾ ਹੈ | ਇਸ ਮੌਕੇ ਅਦਾਕਾਰ ਜਰਨੈਲ ਸਿੰਘ ਨੇ ਕਿਹਾ ਕਿ ਉਹ ਖ਼ੁਸ਼-ਕਿਸਮਤ ਹੈ ਕਿ ਉਸ ਨੂੰ ਇਸ ਫ਼ਿਲਮ ਵਿਚ ਕੰਮ ਮਿਲਿਆ ਹੈ | ਪੰਜਾਬੀ ਗਾਇਕ ਹਿੰਮਤ ਸੰਧੂ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਹਿਲੀ ਫ਼ਿਲਮ ਹੈ | ਇਸ ਮੌਕੇ ਸਮੁੱਚੀ ਸਟਾਰ ਕਾਸਟ ਨੇ ਦਰਸ਼ਕਾਂ ਨੂੰ 29 ਮਈ ਨੂੰ ਸਿਨੇਮਾਘਰਾਂ 'ਚ ਜਾ ਕੇ ਫ਼ਿਲਮ ਦੇਖਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਗਿਆਰਵੀਂ 'ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ' ਆਰੰਭ ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦ... ਅਗਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚੇ ਦੀਆਂ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੌਰਾਨ ਪੁਲਿਸ ਨਾਲ ਤਿੱਖੀਆਂ ਝੜਪਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।