12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬੀ ਯੂਨੀਵਰਸਿਟੀ ਵਿਖੇ ਗਿਆਰਵੀਂ 'ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ' ਆਰੰਭ ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕÏਮ ਦੀ ਪਛਾਣ-ਡਾ. ਜਗਦੀਪ ਸਿੰਘ <br/>

ਅਜੀਤ ਡੈਸਕ 02-05-2026
ਪਟਿਆਲਾ, 1 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਲੋਂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਜਾ ਰਹੀ ਤਿੰਨ ਰੋਜ਼ਾ ਗਿਆਰਵੀਂ 'ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ' ਸ਼ੁਰੂ ਹੋ ਗਈ ਹੈ¢ 'ਪੰਜਾਬੀ ਲੋਕਧਾਰਾ: ਪ੍ਰਾਪਤੀਆਂ ਅਤੇ ਸੰਭਾਵਨਾਵਾਂ' ਵਿਸ਼ੇ 'ਤੇ ਕਰਵਾਈ ਜਾ ਰਹੀ ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਕਿਸੇ ਕੌਮ ਦੀ ਪਛਾਣ ਉਸ ਦੀ ਲੋਕਧਾਰਾ ਅਤੇ ਵਿਰਾਸਤ ਨਾਲ ਜੁੜੀ ਹੁੰਦੀ ਹੈ¢ ਉਨ੍ਹਾਂ ਕਿਹਾ ਕਿ ਭਾਵੇਂ ਅੱਜ ਦੇ ਯੁਗ ਵਿਚ ਸਮੇਂ ਦੇ ਹਾਣੀ ਬਣਨ ਲਈ ਸਾਨੂੰ ਸਾਇੰਸ ਅਤੇ ਤਕਨਾਲੋਜੀ ਦੇ ਖੇਤਰ ਵਿਚ ਤਰੱਕੀ ਕਰਨੀ ਚਾਹੀਦੀ ਹੈ ਪਰ ਇਸ ਦੇ ਨਾਲ-ਨਾਲ ਸਾਨੂੰ ਲੋਕਧਾਰਾ ਵਿਰਸਾ ਅਤੇ ਪਰੰਪਰਾਵਾਂ ਨੂੰ ਸੰਭਾਲਣਾ ਵੀ ਬਹੁਤ ਜਰੂਰੀ ਹੈ¢ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਇਸ ਦਿਸ਼ਾ ਵਿੱਚ ਆਪਣੇ ਹਿੱਸੇ ਦੇ ਕਾਰਜ ਬਖੂਬੀ ਕਰ ਰਹੀ ਹੈ | ਉਘੇ ਲੋਕ ਧਾਰਾ ਸ਼ਾਸਤਰੀ ਡਾ. ਗੁਰਮੀਤ ਸਿੰਘ ਨੇ ਮੁੱਖ-ਸੁਰ ਭਾਸ਼ਣ ਦਿੰਦਿਆਂ ਕਿਹਾ ਕਿ ਲੋਕਧਾਰਾ ਵਿਚ ਕੋਈ ਸੈਂਸਰ ਨਹੀਂ ਹੁੰਦਾ | ਲੋਕਧਾਰਾ ਰਾਹੀਂ ਸਮਿਆਂ ਦਾ ਬਿਹਤਰ ਅਤੇ ਅਸਲ ਇਤਿਹਾਸ ਸਿਰਜਿਆ ਜਾਂਦਾ ਹੈ | ਡਾ. ਰਵੇਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਲੋਕਧਾਰਾ ਉਹ ਅਦਿ੍ਸ਼ਟ ਧਾਗਾ ਹੁੰਦਾ ਹੈ ਜੋ ਪੁਰਖਿਆਂ ਦੀ ਵਿਰਾਸਤ ਨੂੰ ਵਰਤਮਾਨ ਦੀ ਸੋਝੀ ਨਾਲ ਜੋੜਦਾ ਹੈ | ਉਨ੍ਹਾਂ ਕਿਹਾ ਕਿ ਲੋਕਧਰਾ ਨੂੰ ਜੀਵਿਆ ਹੀ ਜਾ ਸਕਦਾ ਹੈ ਇਸ ਨੂੰ ਲਿਖਿਆ ਨਹੀਂ ਜਾ ਸਕਦਾ | ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਵਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ | ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਓਮ ਪ੍ਰਕਾਸ਼ ਗਾਸੋ ਵਲੋਂ ਲੋਕਧਾਰਾ ਦੇ ਵੱਖ ਵੱਖ ਪੱਖਾਂ ਅਤੇ ਉਨ੍ਹਾਂ ਦੀ ਅਹਿਮੀਅਤ ਬਾਰੇ ਚਾਨਣਾ ਪਾਇਆ ਗਿਆ | ਵਿਭਾਗ ਮੁਖੀ ਪ੍ਰੋ. ਮੋਹਨ ਤਿਆਗੀ ਵਲੋਂ ਕਾਨਫਰੰਸ ਦੇ ਵਿਸ਼ੇ ਦੀ ਜਾਣ ਪਛਾਣ ਕਰਵਾਈ ਗਈ ਅਤੇ ਡੀਨ ਭਾਸ਼ਾਵਾਂ ਡਾ. ਬਲਵਿੰਦਰ ਕÏਰ ਸਿੱਧੂ ਵੱਲੋਂ ਸਵਾਗਤੀ ਭਾਸ਼ਣ ਦਿੱਤਾ ਗਿਆ | ਉਦਘਾਟਨੀ ਸੈਸ਼ਨ ਦÏਰਾਨ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਅਤੇ ਰਸਾਲੇ ਵੀ ਰਿਲੀਜ਼ ਕੀਤੇ ਗਏ, ਜਿਨ੍ਹਾਂ ਵਿਚ ਡਾ. ਮੇਘਾ ਸਿੰਘ ਵਲੋਂ ਲਿਖਤ ਹਰਭਜਨ ਸਿੰਘ ਹਲਵਾਰਵੀ ਦੀ ਜੀਵਨੀ, ਬਚਿੰਤ ਕÏਰ ਦੀ ਸਵੈ-ਜੀਵਨੀ, ਪੰਜਾਬੀ ਸਾਹਿਤ ਅਧਿਐਨ ਵਿਭਾਗ ਵਲੋਂ ਛਾਪੇ ਜਾਂਦੇ ਖੋਜ-ਪੱਤਰਕਾ ਦੇ ਦੋ ਅੰਕ, ਤਾਸਮਨ ਅਤੇ ਪ੍ਰਤਿਮਾਨ ਰਸਾਲੇ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਅਕਾਲੀ ਦਲ (ਅੰਮਿ੍ਤਸਰ) ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਰਟੀ ਦਾ 32ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬੀ ਫ਼ਿਲਮ 'ਜ਼ਖ਼ਮਾਂ ਤੋਂ ਚੜ੍ਹਦੀ ਕਲਾ ਤੱਕ' ਦੀ ਪ੍ਰਮੋਸ਼ਨ ਲਈ ਸਟਾਰ ਕਾਸਟ ਪੁੱਜੀ ਮੁਹਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।