12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮੁੱਖ ਮੰਤਰੀ ਨੂੰ ਵਿਧਾਨ ਸਭਾ 'ਚ ਲੱਗੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ-ਵੜਿੰਗ

ਅਜੀਤ ਡੈਸਕ 02-05-2026
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਦਨ ਦੇ ਅੰਦਰ ਵਿਰੋਧੀ ਧਿਰ ਵਲੋਂ ਉਨ੍ਹਾਂ ਖ਼ਿਲਾਫ਼ ਲਗਾਏ ਗਏ ਦੋਸ਼ਾਂ ਬਾਰੇ ਖ਼ੁਦ ਸਪਸ਼ਟੀਕਰਨ ਦੇਣਾ ਚਾਹੀਦਾ ਹੈ | ਇੱਥੇ ਪੱਤਰਕਾਰਾਂ ਨਾਲ ਇਕ ਗੈਰ-ਰਸਮੀ ਗੱਲਬਾਤ ਦੌਰਾਨ ਵੜਿੰਗ ਨੇ ਕਿਹਾ ਕਿ ਜਦੋਂ ਦੋਸ਼ ਸਿੱਧੇ ਤੌਰ 'ਤੇ ਮੁੱਖ ਮੰਤਰੀ ਉੱਪਰ ਲੱਗੇ ਹਨ, ਤਾਂ ਉਨ੍ਹਾਂ ਨੂੰ ਖ਼ੁਦ ਹੀ ਸਫ਼ਾਈ ਦੇਣੀ ਚਾਹੀਦੀ ਹੈ | ਵੜਿੰਗ ਨੇ ਪੁੱਛਿਆ ਕਿ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਨ ਲਈ ਅੱਗੇ ਆਉਣ ਵਿਚ ਕੀ ਵੱਡੀ ਗੱਲ ਹੈ? ਉਨ੍ਹਾਂ ਦੀ ਚੁੱਪ ਵਿਰੋਧੀ ਧਿਰ ਵਲੋਂ ਲਗਾਏ ਦੋਸ਼ਾਂ ਨੂੰ ਹੋਰ ਮਜ਼ਬੂਤ ਬਣਾਏਗੀ | ਵੜਿੰਗ ਨੇ ਅਫ਼ਸੋਸ ਜਤਾਇਆ ਕਿ ਸਦਨ ਵਿਚ ਜੋ ਕੁੱਝ ਹੋਇਆ ਉਹ ਦੁਖਦਾਈ, ਮੰਦਭਾਗਾ ਅਤੇ ਸ਼ਰਮਨਾਕ ਸੀ | ਇਸ ਨਾਲ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੇ ਅਕਸ ਨੂੰ ਠੇਸ ਪਹੁੰਚੀ ਹੈ |

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਜਾਂਦੇ ਕਾਂਗਰਸ ਆਗੂ ਪੁਲਿਸ ਨੇ ਰੋਕੇ ਚਾਰ ਸਾਲਾਂ 'ਚ ਮਜ਼ਦੂਰਾਂ ਦੀ ਸਰਕਾਰ ਨੂੰ ਯਾ... ਅਗਲੀ ਖ਼ਬਰ ਅਕਾਲੀ ਦਲ (ਅੰਮਿ੍ਤਸਰ) ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਰਟੀ ਦਾ 32ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।