10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮੋਗਾ ਦੇ ਡੀ.ਸੀ. ਦਫ਼ਤਰ 'ਚ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋਸ਼ੀਆਂ ਨੂੰ ਪੰਜ ਸਾਲ ਦੀ ਸਜ਼ਾ <br/>

ਅਜੀਤ ਡੈਸਕ 02-05-2026
ਐੱਸ. ਏ. ਐੱਸ. ਨਗਰ, 1 ਮਈ (ਕਪਿਲ ਵਧਵਾ)-ਕੇਂਦਰੀ ਜਾਂਚ ਏਜੰਸੀ (ਐਨ. ਆਈ. ਏ.) ਦੀ ਵਿਸ਼ੇਸ਼ ਅਦਾਲਤ ਮੁਹਾਲੀ 'ਚ ਚੱਲ ਰਹੇ ਮੋਗਾ ਡੀ.ਸੀ. ਦਫ਼ਤਰ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਲਗਭਗ ਛੇ ਸਾਲ ਪੁਰਾਣੇ ਮਾਮਲੇ ਵਿਚ ਦੋ ਮੁਲਜ਼ਮਾਂ ਨੇ ਦੋਸ਼ ਕਬੂਲ ਲਏ ਹਨ, ਜਿਨ੍ਹਾਂ ਨੂੰ ਅਦਾਲਤ ਨੇ 5 ਸਾਲ 6 ਮਹੀਨੇ ਦੀ ਕੈਦ ਅਤੇ 16-16 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਦੋਸ਼ ਕਬੂਲਣ ਵਾਲੇ ਵਿਅਕਤੀਆਂ ਦੀ ਪਛਾਣ ਮੋਗਾ ਵਾਸੀ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਵਜੋਂ ਹੋਈ ਹੈ | ਅਦਾਲਤ ਵਲੋਂ ਸੁਣਾਈ ਗਈ ਸਜ਼ਾ ਦੌਰਾਨ ਇਹ ਵੀ ਦਰਜ ਕੀਤਾ ਗਿਆ ਕਿ ਦੋਵੇਂ ਮੁਲਜ਼ਮ ਪਹਿਲਾਂ ਹੀ ਕਰੀਬ 5 ਸਾਲ 8 ਮਹੀਨੇ ਹਿਰਾਸਤ ਵਿਚ ਬਿਤਾ ਚੁੱਕੇ ਹਨ | ਜਾਂਚ ਮੁਤਾਬਕ ਦੋਵੇਂ ਮੁਲਜ਼ਮਾਂ ਨੇ ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੀ ਇਮਾਰਤ 'ਤੇ ਖਾਲਿਸਤਾਨੀ ਝੰਡਾ ਲਹਿਰਾਇਆ ਸੀ | ਇਸ ਦੌਰਾਨ ਉਨ੍ਹਾਂ ਨੇ ਭਾਰਤੀ ਤਿਰੰਗੇ ਦੀ ਰੱਸੀ ਕੱਟ ਕੇ ਝੰਡੇ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਨਾਲ ਅਪਮਾਨਜਨਕ ਵਤੀਰਾ ਵੀ ਕੀਤਾ | ਐਨ. ਆਈ. ਏ. ਦੀ ਜਾਂਚ 'ਚ ਸਾਹਮਣੇ ਆਇਆ ਕਿ ਇਹ ਸਾਜ਼ਿਸ਼ ਸਿੱਖਸ ਫਾਰ ਜਸਟਿਸ (ਐਸ. ਐਫ. ਜੇ.) ਨਾਲ ਜੁੜੀ ਹੋਈ ਸੀ | ਇਸ ਮਾਮਲੇ 'ਚ ਆਈ. ਪੀ. ਸੀ. ਦੀਆਂ ਧਾਰਾਵਾਂ 120ਬੀ, 109, 124ਏ, 153ਬੀ, 201, 204 ਅਤੇ 212, ਯੂਆਪਾ ਦੀਆਂ ਧਾਰਾਵਾਂ 10 ਤੇ 13 ਅਤੇ ਰਾਸ਼ਟਰੀ ਸਨਮਾਨ ਦੇ ਅਪਮਾਨ ਦੀ ਰੋਕਥਾਮ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ |

ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ 8ਵੀਂ ਸ਼੍ਰੇਣੀ ਦੇ 2,210 ਵਿਦਿਆਰਥੀਆਂ ਨੇ ਪਾਸ ਕੀਤੀ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖ... ਅਗਲੀ ਖ਼ਬਰ ਸਾਬਕਾ ਮੰਤਰੀ ਭੁੱਲਰ ਦੇ ਪੀ.ਏ. ਦੀ ਵੀ ਜ਼ਮਾਨਤ ਅਰਜ਼ੀ ਰੱਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।