04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ <br/>

ਅਜੀਤ ਡੈਸਕ 02-05-2026
ਚੰਡੀਗੜ੍ਹ, 1 ਮਈ (ਵਿਕਰਮਜੀਤ ਸਿੰਘ ਮਾਨ)- ਮਜ਼ਦੂਰ ਦਿਵਸ ਮੌਕੇ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਦਨ 'ਚ ਸਮੂਹ ਮੈਂਬਰਾਂ ਵਲੋਂ ਅੱਜ ਪਿਛਲੇ ਇਜਲਾਸ ਤੋਂ ਬਾਅਦ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਨੇ ਪਰਜਾ ਮੰਡਲ ਲਹਿਰ 'ਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਏ ਚਮਨ ਲਾਲ, ਉੱਘੇ ਫੋਟੋਗ੍ਰਾਫਰ ਰਘੂ ਰਾਏ, ਭਾਰਤ-ਪਾਕਿ ਯੁੱਧ ਵਿੱਚ ਹਿੱਸਾ ਲੈਣ ਵਾਲੇ ਲੈਫ਼ਟੀਨੈਂਟ ਜਨਰਲ ਦੀਪਿੰਦਰ ਸਿੰਘ ਅਤੇ ਹਾਕੀ ਓਲੰਪੀਅਨ ਗੁਰਬਖ਼ਸ਼ ਸਿੰਘ ਗਰੇਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ | ਸਪੀਕਰ ਨੇ ਇਸ ਦੌਰਾਨ ਵਿੱਛੜੀਆਂ ਸ਼ਖ਼ਸੀਅਤਾਂ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਸਦਨ ਨੂੰ ਜਾਣੂੰ ਕਰਵਾਇਆ |

ਪਿਛਲੀ ਖ਼ਬਰ ਡਾ. ਸੁਭਾਸ਼ ਸ਼ਰਮਾ ਵਲੋਂ ਐਨ.ਐਫ.ਐਲ. ਨੰਗਲ ਪਲਾਂਟ ਦੇ ਵਿਸਤਾਰ ਦੀ ਮੰਗ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ... ਅਗਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਮੀਟਿੰਗ ਸੱਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।