04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡਾ. ਸੁਭਾਸ਼ ਸ਼ਰਮਾ ਵਲੋਂ ਐਨ.ਐਫ.ਐਲ. ਨੰਗਲ ਪਲਾਂਟ ਦੇ ਵਿਸਤਾਰ ਦੀ ਮੰਗ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ <br/>

ਅਜੀਤ ਡੈਸਕ 02-05-2026
ਚੰਡੀਗੜ੍ਹ, 1 ਮਈ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਪ੍ਰਦੇਸ਼ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜਗਤ ਪ੍ਰਕਾਸ਼ ਨੱਢਾ ਨਾਲ ਮੁਲਾਕਾਤ ਕਰਕੇ ਨੰਗਲ ਸਥਿਤ ਨੈਸ਼ਨਲ ਫਰਟੀਲਾਈਜ਼ਰਜ਼ ਲਿਮਿਟਡ (ਐਨ.ਐਫ.ਐਲ.) ਪਲਾਂਟ ਦੇ ਵਿਸਥਾਰ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ | ਮੁਲਾਕਾਤ ਦÏਰਾਨ ਡਾ. ਸ਼ਰਮਾ ਨੇ ਕਿਹਾ ਕਿ ਐਨ.ਐਫ.ਐਲ. ਨੰਗਲ ਯੂਨਿਟ ਦੇਸ਼ ਦੇ ਸਭ ਤੋਂ ਪੁਰਾਣੇ ਖਾਦ ਪਲਾਂਟਾਂ ਵਿਚੋਂ ਇੱਕ ਹੈ ਅਤੇ ਇਸ 'ਚ ਵਿਸਥਾਰ ਅਤੇ ਆਧੁਨਿਕੀਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਹਨ | ਉਨ੍ਹਾਂ ਜ਼ੋਰ ਦਿੱਤਾ ਕਿ ਪਲਾਂਟ ਨੂੰ ਮਜ਼ਬੂਤ ਬਣਾਉਣ ਨਾਲ ਖੇਤੀਬਾੜੀ ਖੇਤਰ ਨੂੰ ਵੱਡਾ ਲਾਭ ਮਿਲੇਗਾ ਅਤੇ ਇਲਾਕੇ ਵਿਚ ਰੁਜ਼ਗਾਰ ਦੇ ਮÏਕੇ ਵੀ ਵਧਣਗੇ | ਮੀਟਿੰਗ ਤੋਂ ਬਾਅਦ ਡਾ. ਸ਼ਰਮਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਸਾਕਾਰਾਤਮਕ ਪ੍ਰਤੀਕਿਰਿਆ ਦਿੱਤੀ ਹੈ ਅਤੇ ਨੰਗਲ ਪਲਾਂਟ ਦੇ ਵਿਸਥਾਰ ਦੇ ਪ੍ਰਸਤਾਵ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਨੰਗਲ ਦਾ ਐਨ.ਐਫ.ਐਲ. ਪਲਾਂਟ ਕਿਸਾਨਾਂ ਨੂੰ ਸਹਾਰਾ ਦੇਣ 'ਚ ਇਤਿਹਾਸਕ ਭੂਮਿਕਾ ਨਿਭਾਂਦਾ ਆ ਰਿਹਾ ਹੈ | ਡਾ. ਸ਼ਰਮਾ ਨੇ ਇਹ ਵੀ ਕਿਹਾ ਕਿ ਪਲਾਂਟ ਦੇ ਵਿਸਥਾਰ ਨਾਲ ਨਾ ਸਿਰਫ ਖੇਤੀਬਾੜੀ ਢਾਂਚਾ ਮਜ਼ਬੂਤ ਹੋਵੇਗਾ, ਸਗੋਂ ਨÏਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮÏਕੇ ਵੀ ਪੈਦਾ ਹੋਣਗੇ |

ਪਿਛਲੀ ਖ਼ਬਰ ਸ਼ਰਾਬ ਪੀ ਕੇ ਵਿਧਾਨ ਸਭਾ ਦੀ ਕਾਰਵਾਈ 'ਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਭਗਵੰਤ ਮਾਨ-ਸੁਖਬੀਰ ਸਿੰਘ ਬ... ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।