04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ਼ਰਾਬ ਪੀ ਕੇ ਵਿਧਾਨ ਸਭਾ ਦੀ ਕਾਰਵਾਈ 'ਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਭਗਵੰਤ ਮਾਨ-ਸੁਖਬੀਰ ਸਿੰਘ ਬਾਦਲ <br/>

ਅਜੀਤ ਡੈਸਕ 02-05-2026
ਚੰਡੀਗੜ੍ਹ, 1 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਗਵੰਤ ਮਾਨ ਤੋਂ ਮੁੱਖ ਮੰਤਰੀ ਵਜੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਸ਼ਰਾਬ ਪੀ ਕੇ ਸ਼ਮੂਲੀਅਤ ਕਰ ਕੇ ਸੱਤਾ ਵਿਚ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਲਿਆ ਹੈ | ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਇਹ ਵੇਖ ਕੇ ਹੈਰਾਨ ਹਨ ਕਿ ਮੁੱਖ ਮੰਤਰੀ ਨੇ ਪਵਿੱਤਰ ਸਦਨ ਤੇ ਉਨ੍ਹਾਂ ਨੂੰ ਮਿਲੇ ਫਤਵੇ ਦਾ ਇਸ ਤਰੀਕੇ ਅਪਮਾਨ ਕੀਤਾ ਹੈ | ਸਾਰੇ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ ਸੁਖਬੀਰ ਨੇ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੌਕੇ 'ਤੇ ਢੁਕਵੀਂ ਕਾਰਵਾਈ ਕਰਕੇ ਸਦਨ ਦਾ ਮਾਣ ਸਤਿਕਾਰ ਬਚਾਉਣ ਵਾਸਤੇ ਕੱਖ ਨਹੀਂ ਕੀਤਾ |

ਪਿਛਲੀ ਖ਼ਬਰ ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ ਨਾਗਰਿਕਾਂ ਨੂੰ ਜਨਗਣਨਾ 2027 'ਚ ਸਰਗਰਮੀ ਨਾਲ ਹਿੱਸਾ ਲੈਣ... ਅਗਲੀ ਖ਼ਬਰ ਡਾ. ਸੁਭਾਸ਼ ਸ਼ਰਮਾ ਵਲੋਂ ਐਨ.ਐਫ.ਐਲ. ਨੰਗਲ ਪਲਾਂਟ ਦੇ ਵਿਸਤਾਰ ਦੀ ਮੰਗ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।