04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬੇਬੁਨਿਆਦ 'ਅਲਕੋਹਲ ਟੈਸਟ' ਦੀ ਮੰਗ ਰਾਹੀਂ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚ ਰਹੀ ਹੈ ਕਾਂਗਰਸ-ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਧਾਲੀਵਾਲ, ਈ.ਟੀ.ਓ. <br/>

ਅਜੀਤ ਡੈਸਕ 02-05-2026
ਚੰਡੀਗੜ੍ਹ, 1 ਮਈ (ਵਿਕਰਮਜੀਤ ਸਿੰਘ ਮਾਨ)- ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ, ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਵਿਰੁੱਧ ਤਿੱਖੀ ਸਿਆਸੀ ਪ੍ਰਤੀਕਿਰਿਆ ਦਿੱਤੀ ਹੈ | ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣਾਂ ਤੋਂ ਤੁਰੰਤ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 994 ਰੁਪਏ ਦੇ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ | ਚੀਮਾ ਨੇ ਮਜ਼ਦੂਰਾਂ ਦੇ ਅਧਿਕਾਰਾਂ ਬਾਰੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਤੋਂ ਵਾਕਆਊਟ ਕਰਨ ਲਈ ਕਾਂਗਰਸ 'ਤੇ ਵੀ ਨਿਸ਼ਾਨਾ ਸਾਧਿਆ | ਮੁੱਖ ਮੰਤਰੀ ਦੇ ਅਲਕੋਹਲ ਅਤੇ ਡੋਪ ਟੈਸਟ ਦੀ ਕਾਂਗਰਸ ਦੀ ਮੰਗ 'ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਂਗਰਸੀ ਆਗੂਆਂ ਦੇ ਜ਼ਮੀਨੀ ਕਬਜ਼ਿਆਂ ਦੇ ਦੋਸ਼ਾਂ ਦਰਮਿਆਨ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਿਆਸਤ ਤੋਂ ਪ੍ਰੇਰਿਤ ਕੋਸ਼ਿਸ਼ ਹੈ | 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਅਤੇ ਕਾਂਗਰਸ ਦੇ ਵਤੀਰੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਇਜਲਾਸ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਸਮੇਤ ਅਹਿਮ ਲੋਕ-ਪੱਖੀ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ, ਪਰ ਭਾਜਪਾ ਗ਼ੈਰਹਾਜ਼ਰ ਰਹੀ ਜਦਕਿ ਕਾਂਗਰਸ ਨੇ ਹੰਗਾਮਾ ਕੀਤਾ ਅਤੇ ਵਾਕਆਊਟ ਕਰ ਦਿੱਤਾ | 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਧਾਨ ਸਭਾ ਦੇ ਬਾਹਰ ਪੈਰਲਲ ਅਸੈਂਬਲੀ ਸੈਸ਼ਨ ਕਰਨ ਦੀ ਭਾਜਪਾ ਦੀ ਕੋਸ਼ਿਸ਼ ਸਿਰਫ ਇਹ ਦਰਸਾਉਂਦੀ ਹੈ ਕਿ ਉਨ੍ਹਾਂ ਕੋਲ ਵਿਧਾਨ ਸਭਾ ਦੇ ਅੰਦਰ ਕੰਮ ਕਰਨ ਲਈ ਗਿਣਤੀ ਨਹੀਂ ਹੈ | ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਮ ਮਜ਼ਦੂਰਾਂ ਅਤੇ ਆਰਥਿਕ ਅਪਰਾਧੀਆਂ ਵਿਚਕਾਰ ਅੰਤਰ ਦੱਸਦਿਆਂ ਕਿਹਾ ਕਿ ਜਿੱਥੇ ਮਜ਼ਦੂਰ ਆਪਣਾ ਕਰਜ਼ਾ ਇਮਾਨਦਾਰੀ ਨਾਲ ਮੋੜਦੇ ਹਨ, ਉੱਥੇ ਵਿਜੇ ਮਾਲਿਆ ਅਤੇ ਨੀਰਵ ਮੋਦੀ ਵਰਗੇ ਵਿਅਕਤੀ ਕਰੋੜਾਂ ਰੁਪਏ ਲੈ ਕੇ ਦੇਸ਼ ਵਿਚੋਂ ਫ਼ਰਾਰ ਹੋ ਗਏ | ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ, ਵਿਧਾਇਕ ਅਨਮੋਲ ਗਗਨ ਮਾਨ, ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਵਲੋਂ ਸਮਾਂਤਰ 'ਲੋਕ ਵਿਧਾਨ ਸਭਾ' ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਅਜਿਹੀ ਪਾਰਟੀ ਦਾ ਸਿਆਸੀ ਸਟੰਟ ਹੈ ਜਿਸ ਦੀ ਵਿਧਾਨ ਸਭਾ ਵਿਚ ਪ੍ਰਤੀਨਿਧਤਾ ਨਹੀਂ ਹੈ |

ਪਿਛਲੀ ਖ਼ਬਰ ਟਰੰਪ ਵਲੋਂ ਈਰਾਨ ਦਾ ਨਵਾਂ ਪ੍ਰਸਤਾਵ ਖਾਰਿਜ਼ <br/> ਅਗਲੀ ਖ਼ਬਰ ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ ਨਾਗਰਿਕਾਂ ਨੂੰ ਜਨਗਣਨਾ 2027 'ਚ ਸਰਗਰਮੀ ਨਾਲ ਹਿੱਸਾ ਲੈਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।