07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਜਪਾ ਦਾ ਵਫ਼ਦ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ 'ਬਦਲੇ ਦੀ ਰਾਜਨੀਤੀ' ਦਾ ਮਾਮਲਾ <br/>

ਅਜੀਤ ਡੈਸਕ 03-05-2026
ਚੰਡੀਗੜ੍ਹ, 2 ਮਈ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ 'ਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸੰਦੀਪ ਪਾਠਕ ਖ਼ਿਲਾਫ਼ ਦਰਜ ਐਫ. ਆਈ. ਆਰ. ਨੂੰ ਮੁੱਖ ਮੰਤਰੀ ਵਲੋਂ ਸਦਨ ਦੀ ਪਵਿੱਤਰਤਾ ਤੇ ਮਰਿਆਦਾ ਨੂੰ ਤਾਰ-ਤਾਰ ਕਰਨ 'ਤੇ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਵਫ਼ਦ ਮੁੱਖ ਮੰਤਰੀ ਦੇ ਆਚਰਨ ਅਤੇ ਭਾਜਪਾ ਸੰਸਦਾਂ ਖ਼ਿਲਾਫ਼ 'ਬਦਲੇ ਦੀ ਰਾਜਨੀਤੀ' ਦੇ ਮਾਮਲੇ 'ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਭਲਕੇ ਮਿਲੇਗਾ | ਇਸੇ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਰਜ ਕੀਤੀਆਂ ਜਾ ਰਹੀਆਂ ਐਫ.ਆਈ.ਆਰ. ਤੋਂ ਭਾਜਪਾ ਡਰਨ ਵਾਲੀ ਪਾਰਟੀ ਨਹੀਂ ਹੈ | ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਸੰਸਦ ਮੈਂਬਰਾਂ ਨੂੰ ਤੰਗ ਕੀਤਾ ਜਾ ਰਿਹਾ ਹੈ, ਉੱਥੇ ਹੀ ਰਾਜ ਸਰਕਾਰ ਆਪਣੇ ਹੀ ਇਕ ਐਸੇ ਵਿਧਾਇਕ ਨੂੰ ਪੁਲਿਸ ਸੁਰੱਖਿਆ ਦੇ ਰਹੀ ਹੈ ਜਿਸ 'ਤੇ ਭਿ੍ਸ਼ਟਾਚਾਰ ਦੇ ਦੋਸ਼ ਹਨ | 'ਆਪ' ਦੇ ਇਸ ਬਦਲੇ ਰੁਖ਼ 'ਤੇ ਸਵਾਲ ਉਠਾਉਂਦੇ ਹੋਏ ਜਾਖੜ ਨੇ ਕਿਹਾ ਕਿ ਜੋ ਲੋਕ ਪਹਿਲਾਂ ਵਫ਼ਾਦਾਰ ਮੰਨੇ ਜਾਂਦੇ ਸਨ, ਉਹ ਪਾਰਟੀ ਛੱਡਦੇ ਹੀ ਅਚਾਨਕ ਖ਼ਰਾਬ ਕਿਵੇਂ ਹੋ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਦਾ ਮਕਸਦ ਬਾਕੀ ਮੈਂਬਰਾਂ 'ਤੇ ਦਬਾਅ ਬਣਾਉਣਾ ਹੈ ਤਾਂ ਜੋ ਉਹ ਪਾਰਟੀ ਨਾ ਛੱਡਣ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਕੁੱਝ ਵੇਖ ਅਤੇ ਸਮਝ ਰਹੇ ਹਨ ਅਤੇ 2027 ਦੀਆਂ ਚੋਣਾਂ ਵਿਚ ਇਸ ਦਾ ਜਵਾਬ ਦੇਣਗੇ |

ਪਿਛਲੀ ਖ਼ਬਰ ਡਿਜੀਟਲ ਜਨਗਣਨਾ 2027 'ਚ ਨਾਗਰਿਕਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ <br/> ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਸਿੱਖ ਜਰਨੈਲ ਹਰੀ ਸਿੰਘ ਨਲਵਾ 'ਤੇ ਫ਼ਿਲਮ ਬਣਾਉਣ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।