07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੱਚ ਬੋਲਣ ਵਾਲਿਆਂ 'ਤੇ ਐਫ.ਆਈ.ਆਰ. ਬਣਾਇਆ ਹਥਿਆਰ-ਤਰੁਣ ਚੁੱਘ

ਅਜੀਤ ਡੈਸਕ 03-05-2026
ਚੰਡੀਗੜ੍ਹ, 2 ਮਈ (ਅਜੀਤ ਬਿਊਰੋ)-ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਖ਼ਿਲਾਫ਼ ਦਰਜ ਕੀਤੀ ਗਈ ਐਫ. ਆਈ. ਆਰ. ਅਤੇ ਸੰਸਦ ਮੈਂਬਰ ਰਾਜਿੰਦਰ ਗੁਪਤਾ ਦੇ ਵਪਾਰਕ ਸਥਾਨਾਂ 'ਤੇ ਹੋਈ ਰਾਜਨੀਤੀ ਤੋਂ ਪ੍ਰੇਰਿਤ ਕਾਰਵਾਈ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੈ | ਉਨ੍ਹਾਂ ਕਿਹਾ ਕਿ ਸੱਚ ਬੋਲਣ ਵਾਲਿਆਂ 'ਤੇ ਐਫ.ਆਈ.ਆਰ. ਨੂੰ ਹਥਿਆਰ ਬਣਾਇਆ ਜਾ ਰਿਹਾ ਹੈ | ਚੁੱਘ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਲੋਕਾਂ ਦੇ ਮਨ ਵਿਚ ਗਹਿਰਾ ਰੋਸ ਪੈਦਾ ਹੋ ਚੁੱਕਾ ਹੈ ਤੇ ਇਸੇ ਹਤਾਸ਼ਾ, ਨਿਰਾਸ਼ਾ ਅਤੇ ਡਰ ਦੇ ਕਾਰਨ ਹੁਣ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਚੁੱਘ ਨੇ ਕਿਹਾ ਕਿ ਜੋ ਵਿਅਕਤੀ ਕੱਲ੍ਹ ਤੱਕ ਆਮ ਆਦਮੀ ਪਾਰਟੀ ਦੇ ਸੰਗਠਨ ਦਾ ਅਹਿਮ ਚਿਹਰਾ ਸੀ, ਅੱਜ ਉਹੀ ਅਚਾਨਕ ਅਪਰਾਧੀ ਬਣਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੱਚ ਸਾਹਮਣੇ ਆਉਣ ਦੇ ਡਰ ਕਰਕੇ ਸਰਕਾਰ ਹੁਣ ਸਰਕਾਰੀ ਮਸ਼ੀਨਰੀ ਦਾ ਦੁਰਉਪਯੋਗ ਕਰ ਰਹੀ ਹੈ

ਪਿਛਲੀ ਖ਼ਬਰ ਕੇਂਦਰ ਵਲੋਂ ਬੀਮਾ ਖੇਤਰ 'ਚ 100 ਫ਼ੀਸਦੀ ਐੱਫ.ਡੀ.ਆਈ. ਨੋਟੀਫਾਈ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਡੀ ਗੋਬਿੰਦਗੜ੍ਹ 'ਚ ਉਦਯੋਗਪਤੀਆਂ ਤੇ ਲੋਹਾ ਕਾਰੋਬਾਰੀਆਂ ਦੀਆਂ ਸੁਣੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।