15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਰੋਸ ਪ੍ਰਦਰਸ਼ਨ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 03-05-2026
ਫ਼ਰੀਦਕੋਟ, 2 ਮਈ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਵਲੋਂ ਖੰਡੂਰ ਸਾਹਿਬ ਦੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਵਿਰੁੱਧ ਬਿਨਾਂ ਸਬੂਤਾਂ ਤੋਂ ਕੀਤੀ ਗਈ ਬਿਆਨਬਾਜ਼ੀ ਨੂੰ ਲੈ ਕੇ ਮਾਲਵਾ ਖੇਤਰ ਵਿਚ ਪਾਰਟੀ ਵਲੋਂ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰਾਂ ਸਾਹਮਣੇ ਨਾਅਰੇਬਾਜ਼ੀ ਕਰਦਿਆਂ ਸੁੱਖੀ ਰੰਧਾਵਾ ਦੇ ਪੁਤਲੇ ਸਾੜੇ ਗਏ | ਫ਼ਰੀਦਕੋਟ, ਫ਼ਿਰੋਜ਼ਪੁਰ, ਮੋਗਾ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ ਵਿਖੇ ਕੀਤੇ ਗਏ ਪ੍ਰਦਰਸ਼ਨ ਵਿਚ ਹਜ਼ਾਰਾਂ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਕਾਂਗਰਸ ਸੰਸਦ ਮੈਂਬਰ ਸੁੱਖੀ ਰੰਧਾਵਾ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਨ੍ਹਾਂ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਅਮਰਜੀਤ ਸਿੰਘ ਵਣਚਿੜ੍ਹੀ, ਹਰਭਜਨ ਸਿੰਘ ਤੁੜ, ਸੁਰਜੀਤ ਸਿੰਘ, ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪ੍ਰਗਟ ਸਿੰਘ ਸੰਧੂ, ਰਛਪਾਲ ਸਿੰਘ ਸੋਸ਼ਣ, ਕਾਬਲ ਸਿੰਘ ਭੁੱਲਰ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕੀਤੀ | ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਦਲੇਰ ਸਿੰਘ ਡੋਡ, ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਭੁੱਲਰ, ਮੁਕਤਸਰ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਸਿੰਘ, ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ, ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ, ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ, ਬੀਬੀ ਸਤਨਾਮ ਕੌਰ, ਐਡਵੋਕੇਟ ਗਗਨਦੀਪ ਸਿੰਘ, ਜਸ਼ਨਦੀਪ ਸਿੰਘ ਸੰਧੂ, ਡਾ. ਮਿਹਰਦੀਨ ਸਿੰਘ, ਪਿ੍ਥੀ ਪਾਲ ਸਿੰਘ ਬਟਾਲਾ, ਅਵਤਾਰ ਸਿੰਘ ਜਵਾਹਰਕੇ, ਬੀਬੀ ਸੰਦੀਪ ਕੌਰ, ਜਸਕਰਨ ਸਿੰਘ ਲੋਪੋਕੇ, ਹਰਿੰਦਰ ਸਿੰਘ ਕਾਰਜਕਾਰਨੀ ਮੈਂਬਰ ਇਨ੍ਹਾਂ ਧਰਨਿਆਂ 'ਚ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਦਲੇਰ ਸਿੰਘ ਡੋਡ ਨੇ ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਸਿੱਖਾਂ ਦੇ ਖ਼ਿਲਾਫ਼ ਰਹੀ ਹੈ ਤੇ ਹੁਣ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਬਿਆਨ ਦਿੱਤਾ ਗਿਆ ਕਿ ਭਾਈ ਅੰਮਿ੍ਤਪਾਲ ਖਿਲਾਫ਼ ਲੱਗੇ ਐਨ.ਐਸ.ਏ. ਹਟਾਏ ਜਾਣ ਤੋਂ ਬਾਅਦ ਬੰਬ ਧਮਾਕੇ ਵਧੇ ਹਨ ਇਹ ਬਿਲਕੁੱਲ ਝੂਠਾ ਇਲਜ਼ਾਮ ਲਗਾ ਕੇ ਸਿੱਖ ਕੌਮ ਨੂੰ ਬਦਨਾਮ ਕੀਤਾ ਜਾ ਰਿਹਾ ਹੈ | ਇਸ ਮੌਕੇ ਹਲਕਾ ਇੰਚਾਰਜ ਜਲਾਲਾਬਾਦ ਗੁਰਪ੍ਰੀਤ ਸਿੰਘ ਘਾਂਗਾ, ਹਲਕਾ ਇੰਚਾਰਜ ਲਹਿਰਾਗਾਗਾ ਬਲਜੀਤ ਸਿੰਘ, ਹਲਕਾ ਇੰਚਾਰਜ ਸੰਗਰੂਰ ਸੁਖਵਿੰਦਰ ਸਿੰਘ, ਹਲਕਾ ਇੰਚਾਰਜ ਜ਼ੀਰਾ ਹਰਜਿੰਦਰ ਸਿੰਘ, ਹਲਕਾ ਇੰਚਾਰਜ ਸਰਦੂਲਗੜ੍ਹ ਇਮਾਨ ਸਿੰਘ ਖਾਰਾ, ਹਲਕਾ ਫ਼ਿਰੋਜ਼ਪੁਰ ਸ਼ਹਿਰ ਗੁਰਚਰਨ ਸਿੰਘ ਸੰਘਾ, ਹਲਕਾ ਪਾਇਲ ਸੰਦੀਪ ਸਿੰਘ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਪੰਥ ਤੇ ਪੰਜਾਬ ਦੇ ਹਿਤਾਂ ਦੀ ਰੱਖਿਆ ਲਈ ਜੜ੍ਹਾਂ ਤੋਂ ਮਜ਼ਬੂਤ ਢਾਂਚਾ ਬਣਾਉਣਾ ਸਮੇਂ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਛੋਟੀਆਂ ਸਨਅਤੀ ਇਕਾਈਆਂ ਨੂੰ ਸਬਸਿਡੀ ਮਿਲਣੀ ਸ਼ਲਾਘਾਯੋਗ-ਕਪੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।