15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮਾਪਤ <br/>

ਅਜੀਤ ਡੈਸਕ 03-05-2026
ਸੰਗਰੂਰ, ਧਰਮਗੜ੍ਹ, 2 ਮਈ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੇ ਸੰਤ ਤੇਜਾ ਸਿੰਘ ਐੱਮ.ਏ., ਐੱਲ.ਐੱਲ.ਬੀ. (ਪੰਜਾਬ), ਏ.ਐੱਮ. (ਹਾਰਵਰਡ ਯੂ.ਐਸ.ਏ.) ਦੇ ਅਨਿੰਨ ਸੇਵਕ, ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ, ਪਦਮ ਸ਼੍ਰੀ, ਵਿੱਦਿਆ ਮਾਰਤੰਡ ਤੇ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਨਿੱਘੀ ਅਤੇ ਪਿਆਰੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 28 ਅਪ੍ਰੈਲ ਤੋਂ 1 ਮਈ 2026 ਤੱਕ ਤਪੋ-ਭੂਮੀ ਗੁਰਦੁਆਰਾ ਬੜੂ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ | ਸਮਾਗਮ ਦੀ ਸ਼ੁਰੂਆਤ 28 ਅਪ੍ਰੈਲ ਨੂੰ 121 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਨਾਲ ਹੋਈ, ਜਿਨ੍ਹਾਂ ਦੇ ਭੋਗ ਮੁੱਖ ਦਰਬਾਰ ਸਾਹਿਬ 'ਚ 30 ਅਪ੍ਰੈਲ ਨੂੰ ਪਾਏ ਗਏ ਤੇ 584 ਸਹਿਜ ਪਾਠਾਂ ਦੇ ਵੀ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਪੰਥ ਪ੍ਰਸਿੱਧ ਕਥਾਵਾਚਕਾਂ ਅਤੇ ਕੀਰਤਨੀ ਜਥਿਆਂ ਭਾਈ ਕੰਵਲਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਸੰਤ ਬਾਬਾ ਹਰਨੇਕ ਸਿੰਘ ਜੀ ਲੰਗਰਾਂ ਵਾਲੇ, ਗਿਆਨੀ ਗਗਨਦੀਪ ਸਿੰਘ ਕਥਾਵਾਚਕ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ, ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਬਾਬਾ ਦਰਸ਼ਨ ਸਿੰਘ ਗੁ. ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਾਲੇ, ਬਾਬਾ ਜਗਤਾਰ ਸਿੰਘ ਕਾਹਨਗੜ੍ਹ ਵਾਲੇ, ਅਨਾਹਦ ਬਾਣੀ ਤੰਤੀ ਸਾਜ ਜਥਾ ਤੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ | ਕਲਗ਼ੀਧਰ ਟਰੱਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਅਤੇ ਉਪ-ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਸਮਾਗਮ ਦੌਰਾਨ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿੱਚ ਮਨਾਇਆ 'ਅੰਤਰਰਾਸ਼ਟਰੀ ਮਜ਼ਦੂਰ ਦਿਵਸ' ਅਗਲੀ ਖ਼ਬਰ ਪੀ.ਏ.ਯੂ. ਵਲੋਂ ਲਗਾਤਾਰ ਮਿਆਰੀ ਸਾਹਿਤ ਪ੍ਰਕਾਸ਼ਿਤ ਕਰ ਕੇ ਕਿਸਾਨਾਂ ਤੱਕ ਪਹੁੰਚਾਇਆ ਜਾਣਾ ਬੇਹੱਦ ਸ਼ੁੱਭ ਸ਼ਗਨ-ਸੰਜੀਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।