30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕਣਕ ਦੀ ਆਮਦ ਤੇ ਖ਼ਰੀਦ ਨੇ 122 ਲੱਖ ਮੀਟਿ੍ਕ ਟਨ ਦੇ ਟੀਚੇ ਨੂੰ ਕੀਤਾ ਪਾਰ <br/>

ਅਜੀਤ ਡੈਸਕ 10-05-2026
ਚੰਡੀਗੜ੍ਹ, 9 ਮਈ (ਅਜੀਤ ਬਿਊਰੋ)- ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਕਣਕ ਦੇ ਖ਼ਰੀਦ ਸੀਜ਼ਨ ਦੌਰਾਨ ਇਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਕਣਕ ਦੀ ਆਮਦ ਤੇ ਖ਼ਰੀਦ ਦੋਵਾਂ ਪੱਖੋਂ ਟੀਚਾ ਸਰ ਕਰ ਲਿਆ ਗਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਤੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਦੂਰਅੰਦੇਸ਼ੀ ਅਗਵਾਈ ਹੇਠ 122 ਲੱਖ ਮੀਟਿ੍ਕ ਟਨ ਦਾ ਅੰਕੜਾ ਪਾਰ ਕਰ ਲਿਆ ਗਿਆ ਹੈ | ਖ਼ਰੀਦ ਦੇ ਸ਼ੁਰੂਆਤੀ ਪੜਾਵਾਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾਤਾਰ ਮੀਂਹ ਤੇ ਗੜੇਮਾਰੀ ਦੇ ਬਾਵਜੂਦ ਇਹ ਮੀਲ ਪੱਥਰ ਪ੍ਰਾਪਤ ਕੀਤਾ ਗਿਆ ਹੈ | ਹੁਣ ਤੱਕ ਕੁੱਲ 122.73 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 122.23 ਲੱਖ ਮੀਟਿ੍ਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ | ਜ਼ਿਕਰਯੋਗ ਹੈ ਕਿ 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਦੱਸਣਯੋਗ ਹੈ ਕਿ ਨਿਰਵਿਘਨ ਤੇ ਸਫਲ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਦੇ ਯਤਨਾਂ ਦੇ ਹਿੱਸੇ ਵਜੋਂ, 1897 ਖ਼ਰੀਦ ਕੇਂਦਰਾਂ ਅਤੇ ਲਗਭਗ 986 ਅਸਥਾਈ ਯਾਰਡਾਂ ਨੂੰ ਕਾਰਜਸ਼ੀਲ ਕਰਨ ਵਰਗੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |

ਪਿਛਲੀ ਖ਼ਬਰ ਸ਼ੁਕਰਾਨਾ ਯਾਤਰਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਹੋਈ ਸੰਪੂਰਨ <br/> ਅਗਲੀ ਖ਼ਬਰ ਦਾਰਾ ਮਕਸੂਦਪੁਰੀ ਨੇ ਭੁਲੱਥ ਦੇ ਡੀ.ਐੱਸ.ਪੀ. ਗਗਨਦੀਪ ਸਿੰਘ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।