30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਨਾਈਜੀਰੀਅਨ ਮਹਿਲਾ ਤੇ ਟੈਕਸੀ ਡਰਾਈਵਰ 3 ਕਿਲੋ 69 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ <br/>

ਅਜੀਤ ਡੈਸਕ 10-05-2026
ਤਰਨ ਤਾਰਨ, 9 ਮਈ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਾਈਜ਼ੀਰੀਅਨ ਮਹਿਲਾ ਤੇ ਉਸਦੇ ਟੈਕਸੀ ਡਰਾਈਵਰ ਨੂੰ 3 ਕਿਲੋ 69 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਪੀ. (ਡੀ) ਰਿਪੁਤਪਨ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਕਾਰਵਾਈ ਦੌਰਾਨ ਇਕ ਨਾਈਜ਼ੇਅਰੀਅਨ ਮਹਿਲਾ ਬੇਲਾ ਪੁੱਤਰੀ ਤਾਵੋ ਵਾਸੀ ਡੈਲਟਾ ਸਟੇਂਟ ਜ਼ੋਂਬਾ ਨਾਈਜੀਰਆ ਅਫਰੀਕਾ ਹਾਲ ਵਾਸੀ ਜੀਆ ਮੈਮੋਰੀਅਲ ਪਬਲਿਕ ਸਕੂਲ ਜੀਆ ਦਿੱਲੀ ਨੰਗਲੋਈ ਜੋ ਕਿ ਪਾਕਿਸਤਾਨ ਦੇ ਸਮੱਗਲਰਾਂ ਨਾਲ ਤਾਲਮੇਲ ਕਰਕੇ ਭਾਰਤ ਪਾਕਿਸਤਾਨ ਬਾਰਡਰ ਤੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਸਪਲਾਈ ਕਰਦੀ ਹੈ, ਜੋ ਕਿ ਇਕ ਕਾਰ ਨੰਬਰ ਯੂ.ਪੀ. 79 ਵਾਈ 0526 'ਤੇ ਜ਼ਿਲ੍ਹਾ ਤਰਨ ਤਾਰਨ ਦੇ ਅੰਮਿ੍ਤਸਰ-ਬਠਿੰਡਾ ਹਾਈਵੇ ਨੇੜੇ ਗੋਇੰਦਵਾਲ ਬਾਈਪਾਸ ਨਜ਼ਦੀਕ ਵੱਡੀ ਮਾਤਰਾ ਵਿਚ ਹੈਰੋਇਨ ਦੀ ਖੇਪ ਨੂੰ ਸਪਲਾਈ ਕਰਨ ਲਈ ਕਿਸੇ ਦੀ ਉਡੀਕ ਕਰ ਰਹੀ ਹੈ | ਤਾਂ ਤੁਰੰਤ ਸੀ.ਆਈ.ਏ. ਸਟਾਫ ਦੀ ਟੀਮ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਪਾਸੋਂ ਕੁੱਲ 3 ਕਿੱਲੋ 69 ਗ੍ਰਾਮ ਹੈਰੋਇਨ, ਇਕ ਮੋਬਾਈਲ ਫੋਨ ਅਤੇ 1500 ਰੁਪਏ ਡਰੱਗ ਮਨੀ ਬਰਾਮਦ ਕਰਕੇ ਉਸ ਦੇ ਖਿਲਾਫ਼ ਥਾਣਾ ਸਿਟੀ ਤਰਨ ਤਾਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਐੱਸ.ਪੀ.(ਡੀ) ਰਿਪੁਤਪਨ ਸਿੰਘ ਨੇ ਦੱਸਿਆ ਕਿ ਦੌਰਾਨੇ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਕਿ ਇਸ ਉਕਤ ਮਹਿਲਾ ਦੇ ਪਾਕਿਸਤਾਨ ਦੇ ਸਮਗੱਲਰਾਂ ਨਾਲ ਸਬੰਧ ਹਨ | ਉਕਤ ਮਹਿਲਾ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਜੰਗ-ਏ-ਆਜ਼ਾਦੀ ਦੇ ਇਤਿਹਾਸਕਾਰ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਸਵਰਗਵਾਸ <br/> ਅਗਲੀ ਖ਼ਬਰ ਮਾਨਸਾ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।