31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਰਾਸ਼ਟਰੀ ਨਾਇਕਾਂ ਦਾ ਅਪਮਾਨ ਕਰ ਰਹੇ ਹਨ ਭਗਵੰਤ ਮਾਨ-ਅਸ਼ਵਨੀ ਸ਼ਰਮਾ <br/>

ਅਜੀਤ ਡੈਸਕ 10-05-2026
ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਆਪਣੀ ਸਰਕਾਰ ਦੇ ਭਿ੍ਸ਼ਟਾਚਾਰ ਤੇ ਘੁਟਾਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਉਹ ਦੇਸ਼ ਦੇ ਮਹਾਨ ਰਾਸ਼ਟਰ ਭਗਤਾਂ ਤੇ ਦੇਸ਼ਭਗਤ ਜਥੇਬੰਦੀਆਂ ਦਾ ਅਪਮਾਨ ਕਰ ਰਹੇ ਹਨ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਸੱਤਾ ਦੇ ਨਸ਼ੇ ਵਿਚ ਚੂਰ ਭਗਵੰਤ ਮਾਨ ਇੰਨਾ ਹੇਠਾਂ ਡਿੱਗ ਚੁੱਕੇ ਹਨ ਕਿ ਉਹ ਵਿਨਾਇਕ ਦਾਮੋਦਰ ਸਾਵਰਕਰ ਵਰਗੇ ਮਹਾਨ ਰਾਸ਼ਟਰ ਭਗਤਾਂ ਤੇ ਰਾਸ਼ਟਰਵਾਦੀ ਜਥੇਬੰਦੀਆਂ ਖ਼ਿਲਾਫ਼ ਘਟੀਆ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਜਦੋਂ ਵੀ ਆਮ ਆਦਮੀ ਪਾਰਟੀ ਦਾ ਕੋਈ ਮੰਤਰੀ ਈ.ਡੀ ਜਾਂ ਜਾਂਚ ਏਜੰਸੀਆਂ ਦੇ ਸ਼ਿਕੰਜੇ ਵਿਚ ਫਸਦਾ ਹੈ, ਤਾਂ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨਾ ਸ਼ੁਰੂ ਕਰ ਦਿੰਦੇ ਹਨ |

ਪਿਛਲੀ ਖ਼ਬਰ ਸੁਰੱਖਿਆ 'ਚ ਕਟੌਤੀ 'ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਦੀ ਝਾੜ ਅਗਲੀ ਖ਼ਬਰ ਵਿਆਜਖੋਰਾਂ ਤੋਂ ਅੱਕੇ ਲਾਟਰੀ ਵਿਕਰੇਤਾ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।