31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ-ਬਰਿੰਦਰ ਕੁਮਾਰ ਗੋਇਲ <br/>

ਅਜੀਤ ਡੈਸਕ 10-05-2026
ਕਿਹਾ, ਸਿੰਚਾਈ ਖੇਤਰ 'ਚ ਲਗਭਗ 200 ਫੀਸਦੀ ਤੱਕ ਦਾ ਵਾਧਾ
ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ ਦਾ ਪਾਣੀ ਹੁਣ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ, ਜੋ ਉਨ੍ਹਾਂ ਕਿਸਾਨਾਂ ਲਈ ਇਕ ਬਦਲਾਅਕਾਰੀ ਸਮਾਂ ਹੈ, ਜੋ ਲੰਮੇ ਸਮੇਂ ਤੋਂ ਜ਼ਮੀਨ ਹੇਠਲੇ ਅਨਿਸ਼ਚਿਤ ਪਾਣੀ 'ਤੇ ਨਿਰਭਰ ਸਨ | ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 2025-26 ਵਿਚ ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਰਕਬਾ 29,488 ਏਕੜ ਤੋਂ ਵੱਧ ਕੇ 85,447 ਏਕੜ ਹੋ ਗਿਆ ਹੈ | ਇਸ ਤਹਿਤ 3,882 ਏਕੜ ਹੋਰ ਰਕਬਾ ਸ਼ਾਮਲ ਕੀਤਾ ਜਾ ਰਿਹਾ ਹੈ ਜਿਸ ਨਾਲ ਕੁੱਲ ਖੇਤਰ 89,329 ਏਕੜ ਤੱਕ ਪਹੁੰਚੇਗਾ, ਜੋ ਲਗਭਗ 200 ਫੀਸਦੀ ਤੱਕ ਦੇ ਵਾਧੇ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਸਾਲ 2022 ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਪੰਜਾਬ ਵਿਚ ਨਹਿਰੀ ਪਾਣੀ ਦੀ ਵਰਤੋਂ ਸਿਰਫ਼ 26.5 ਫੀਸਦੀ ਸੀ | ਟਿਕਾਊ ਜਲ ਪ੍ਰਬੰਧਨ ਦੀ ਲੋੜ ਨੂੰ ਸਮਝਦਿਆਂ ਮਾਨ ਸਰਕਾਰ ਨੇ ਲੰਮੇ ਸਮੇਂ ਤੋਂ ਅਣਦੇਖੀਆਂ ਪਈਆਂ ਨਹਿਰਾਂ, ਡਿਸਟ੍ਰੀਬਿਊਟਰੀਆਂ ਤੇ ਖਾਲ਼ਿਆਂ ਦੀ ਵੱਡੇ ਪੱਧਰ 'ਤੇ ਸਫ਼ਾਈ, ਮੁਰੰਮਤ ਅਤੇ ਮੁੜ ਬਹਾਲੀ ਸ਼ੁਰੂ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਨਹਿਰੀ ਪਾਣੀ ਨਾਲ ਖੇਤਾਂ ਦੀ ਸਿੰਚਾਈ ਦਾ ਲਗਭਗ 78 ਫੀਸਦੀ ਟੀਚਾ ਹਾਸਲ ਕਰ ਚੁੱਕਾ ਹੈ ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਹਰ ਕਿਸਾਨ ਤੱਕ ਨਹਿਰੀ ਪਾਣੀ ਪਹੁੰਚੇ | ਲੁਧਿਆਣਾ ਅਤੇ ਮਾਲੇਰਕੋਟਲਾ ਖੇਤਰ ਦੇ ਪਿੰਡ ਰੁੜਕਾ, ਪੰਡੋਰੀ, ਜੰਗਪੁਰਾ, ਢੱਟ, ਢਲੇਰ ਕਲਾਂ, ਨੁੱਥੂਹੇੜੀ, ਮਨਖੇੜੀ, ਸੁਲਤਾਨਪੁਰ, ਬੁੱਢਣ, ਭਦਰਾਵਾਂ, ਬੜੂੰਦੀ, ਰਾਸ਼ਿਨ, ਤੁੰਗਾਹੇੜੀ, ਕੰਗਣਵਾਲ ਆਦਿ ਪਿੰਡਾਂ ਵਿਚ ਲਗਭਗ 40 ਸਾਲਾਂ ਬਾਅਦ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਿਆ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਦਲਾਅ ਦਾ ਇਕ ਅਹਿਮ ਪੱਖ ਲਿਫ਼ਟ ਸਿੰਚਾਈ ਸਕੀਮਾਂ ਦੀ ਮੁੜ ਬਹਾਲੀ ਤੇ ਉਨ੍ਹਾਂ ਦਾ ਵਿਸਥਾਰ ਹੈ | ਸਮਲਾਹ, ਪਹਾੜਪੁਰ, ਲਾਖੇੜ ਅਤੇ ਮਿੱਧਵਾਂ ਵਰਗੇ ਪਿੰਡਾਂ ਵਿਚ ਰਾਈਜ਼ਰ ਅਤੇ ਸਟੋਰੇਜ ਟੈਂਕ ਆਦਿ ਢਾਂਚਾ ਤਿਆਰ ਕੀਤਾ ਜਾ ਚੁੱਕਾ ਹੈ, ਜਿਸ ਨਾਲ ਹੁਣ ਤੱਕ ਸਿੰਚਾਈ ਤੋਂ ਵਾਂਝੇ ਰਹੇ ਖੇਤਰਾਂ ਤੱਕ ਵੀ ਪਾਣੀ ਪਹੁੰਚ ਰਿਹਾ ਹੈ | ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਵਿਚ ਵੀ ਲਿਫ਼ਟ ਸਿੰਚਾਈ ਯੋਜਨਾਵਾਂ ਰਾਹੀਂ ਹੋਰ 3,882 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਰਿਹਾ ਹੈ |

ਪਿਛਲੀ ਖ਼ਬਰ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤਾਇਨਾਤ... ਅਗਲੀ ਖ਼ਬਰ ਪੰਜਾਬ 'ਚ ਵੱਡੀ ਸਿਆਸੀ ਉਥਲ-ਪੁਥਲ ਵਿਚਾਲੇ ਬਘੇਲ ਦੀ ਅਗਵਾਈ 'ਚ ਪੰਜਾਬ ਕਾਂਗਰਸ ਦੀ ਮੰਥਨ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।