31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤਾਇਨਾਤ <br/>

ਅਜੀਤ ਡੈਸਕ 10-05-2026
ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਅੱਜ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਅਜਿਹੇ ਬਜ਼ੁਰਗਾਂ ਦੀਆਂ ਲੰਬੇ ਸਮੇਂ ਤੋਂ ਦਿਲ ਵਿਚ ਹੀ ਛੁਪਾਈਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ, ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਇਕ ਸਨਮਾਨਜਨਕ, ਆਰਾਮਦਾਇਕ ਤੇ ਰੂਹਾਨੀ ਅਨੰਦ ਦੇਣ ਵਾਲੀ ਤੀਰਥ ਯਾਤਰਾ ਕਰਾ ਕੇ ਲਿਆਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਪੂਰੀ ਸੋਚ ਵਿਚਾਰ ਨਾਲ ਕੀਤੀ ਗਈ ਸੁਚੱਜੀ ਵਿਉਂਤਬੰਦੀ ਦੇ ਨਾਲ-ਨਾਲ ਵੱਡੇ ਪੱਧਰ 'ਤੇ ਮਾਲੀ ਤੇ ਮਾਨਵੀ ਸਰੋਤਾਂ ਦੀ ਵਰਤੋਂ ਸਦਕਾ ਇਹ ਸਕੀਮ ਜਨਤਕ ਸੇਵਾ ਦੇ ਖੇਤਰ ਵਿਚ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ | ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ 1100 ਤੋਂ ਵੱਧ ਬਜ਼ੁਰਗ ਸ਼ਰਧਾਲੂ ਰੋਜ਼ਾਨਾ ਇਸ ਸਕੀਮ ਤਹਿਤ ਤੀਰਥਾਂ ਦੀ ਯਾਤਰਾ ਕਰ ਰਹੇ ਹਨ | ਉਨ੍ਹਾਂ ਦੇ ਆਰਾਮ, ਸੁਰੱਖਿਆ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ 900 ਤੋਂ ਵੱਧ ਸਟਾਫ਼ ਮੈਂਬਰ ਤੈਨਾਤ ਕੀਤੇ ਗਏ ਹਨ | ਜੋ ਹਰ ਪੜਾਅ 'ਤੇ ਸ਼ਰਧਾਲੂਆਂ ਦਾ ਲਗਾਤਾਰ ਪੂਰਾ ਖ਼ਿਆਲ ਰੱਖਦੇ ਹਨ ਅਤੇ ਹਰ ਲੋੜੀਂਦੀ ਸਹਾਇਤਾ ਦਿੰਦੇ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਥੋੜ੍ਹੇ ਜਿਹੇ ਅਰਸੇ ਦੌਰਾਨ ਹੀ ਇਸ ਪਹਿਲਕਦਮੀ ਨੇ ਬਹੁਤ ਵੱਡਾ ਪ੍ਰਭਾਵ ਪਾਇਆ ਹੈ | ਲਗਭਗ 100 ਬੱਸਾਂ ਦਾ ਕਾਫ਼ਲਾ ਰੋਜ਼ਾਨਾ ਲਗਭਗ 1100 ਸ਼ਰਧਾਲੂਆਂ ਨੂੰ ਤੀਰਥ ਯਾਤਰਾ 'ਤੇ ਲੈ ਕੇ ਜਾਂਦਾ ਹੈ ਅਤੇ ਹੁਣ ਤੱਕ ਕਰੀਬ 1,10,000 ਬਜ਼ੁਰਗ ਇਸ ਸਕੀਮ ਦਾ ਲਾਹਾ ਲੈ ਚੁੱਕੇ ਹਨ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਫਰਵਰੀ 2027 'ਚ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਮਨਾਈ ਜਾਵੇਗੀ-ਧਾਮੀ ਅਗਲੀ ਖ਼ਬਰ ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ-ਬਰਿੰਦਰ ਕੁਮਾਰ ਗੋਇਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।