31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਉਣ ਦੀ ਅਪੀਲ-ਤਰੁਣ ਚੁੱਘ

ਅਜੀਤ ਡੈਸਕ 10-05-2026
ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬੀਆਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਬੰਗਾਲ ਦੀ ਜਨਤਾ ਨੇ ਭਾਜਪਾ 'ਤੇ ਵਿਸ਼ਵਾਸ ਜਤਾਇਆ ਹੈ, ਉਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲੈ ਕੇ ਜਾਣ, ਤਾਂ ਜੋ ਸਰਹੱਦੀ ਸੂਬੇ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਤੋਂ ਬਚਾਇਆ ਜਾ ਸਕੇ | ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਚੁੱਘ ਨੇ ਕਿਹਾ ਕਿ ਪੰਜਾਬ ਇਸ ਵੇਲੇ ਇਕ ਨਿਰਣਾਇਕ ਦੌਰ 'ਚੋਂ ਲੰਘ ਰਿਹਾ ਹੈ ਤੇ ਸੂਬੇ ਨੂੰ ਗੈਂਗਸਟਰਾਂ, ਮਾਫ਼ੀਆ ਅਤੇ ਭਿ੍ਸ਼ਟਤੰਤਰ ਤੋਂ ਮੁਕਤ ਕਰਨ ਲਈ ਵੱਡੇ ਰਾਜਨੀਤਿਕ ਬਦਲਾਅ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਤਾਕਤਾਂ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ |

ਪਿਛਲੀ ਖ਼ਬਰ ਮੇਰੇ ਕਹਿਣ 'ਤੇ ਰੂਸ-ਯੂਕਰੇਨ ਤਿੰਨ ਦਿਨਾਂ ਲਈ ਜੰਗਬੰਦੀ ਲਈ ਸਹਿਮਤ-ਟਰੰਪ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਫਰਵਰੀ 2027 'ਚ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਮਨਾਈ ਜਾਵੇਗੀ-ਧਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।