07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਨਸ਼ੇ ਦੀ ਵੱੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ <br/>

ਅਜੀਤ ਡੈਸਕ 11-05-2026
ਅਮਲੋਹ, 10 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸ਼ਨੇ ਵਾਲੀ ਦੇ ਇਕ ਨੌਜਵਾਨ ਦੀ ਓਵਰਡੋਜ਼ ਨਾਲ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ 23 ਸਾਲਾ ਪਵਨਦੀਪ ਸਿੰਘ ਵਾਸੀ ਮਾਜਰੀ ਕਿਸ਼ਨੇ ਵਾਲੀ ਵਜੋਂ ਹੋਈ ਹੈ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ਮਿ੍ਤਕ ਦੇ ਪਿਤਾ ਨਿਰਭੈ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਪਿਛਲੇ ਕੁਝ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਜਿਸ ਕਰਕੇ ਉਸ ਨੂੰ ਨਸ਼ਾ ਛਡਾਊ ਕੇਂਦਰ ਦੇ ਵਿਚ ਭਰਤੀ ਵੀ ਕਰਵਾਇਆ ਗਿਆ ਸੀ ਜੋ ਕੁਝ ਦਿਨ ਪਹਿਲਾਂ ਹੀ ਘਰ ਵਾਪਸ ਆਇਆ ਸੀ | ਉਨ੍ਹਾਂ ਦੇ ਬੇਟੇ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਰਕੇ ਹੋਈ ਹੈ | ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਮੰਡੀ ਗੋਬਿੰਦਗੜ੍ਹ ਦੇ ਇਕ ਪਾਰਕ ਵਿਚੋਂ ਮਿਲੀ | ਉਨ੍ਹਾਂ ਅੱਗੇ ਦੱਸਿਆ ਕਿ ਉਸ ਦੇ 2 ਬੇਟੀਆਂ ਹਨ ਅਤੇ ਇਹ ਵੱਡਾ ਬੇਟਾ ਸੀ ਜਿਸ ਦੀ ਉਮਰ 23 ਸਾਲ ਦੀ ਕਰੀਬ ਸੀ | ਉੱਥੇ ਹੀ ਇਸ ਸਬੰਧ ਵਿਚ ਪੁਲਿਸ ਅਧਿਕਾਰੀ ਬੁੱਧ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਨੌਜਵਾਨ ਦੀ ਲਾਸ਼ ਆਈ ਹੈ | ਪੁਲਿਸ ਵਲੋਂ ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ-ਲੰਗਰ ਦੀ ਕੀਤੀ ਸੇਵਾ <br/> ਅਗਲੀ ਖ਼ਬਰ ਭਾਜਪਾ ਦਫ਼ਤਰ ਬਲਾਚੌਰ ਵਿਖੇ ਬੰਗਾ ਤੋਂ 'ਆਪ' ਵਿਧਾਇਕ ਡਾ. ਸੁੱਖੀ ਭਾਜਪਾ ਜ਼ਿਲ੍ਹਾ ਪ੍ਰਧਾਨ ਲੱਕੀ ਨਾਲ ਉਲਝੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।