ਚੰਡੀਗੜ੍ਹ, 10 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ 'ਚ ਭਾਜਪਾ ਆਗੂਆਂ ਅਤੇ ਪਾਰਟੀ ਦਫ਼ਤਰਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਮੋਰਚਾ ਖ਼ੋਲ ਦਿੱਤਾ ਹੈ | ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਦੋਸ਼ ਲਗਾਇਆ ਹੈ ਕਿ ਸੂਬੇ 'ਚ ਸੱਤਾ ਦੇ ਦਬਾਅ ਹੇਠ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਲਾਚੌਰ ਘਟਨਾ ਵਿਚ 'ਆਪ' ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਖ਼ਿਲਾਫ਼ ਐਫ਼.ਆਈ.ਆਰ. ਦਰਜ ਨਾ ਕੀਤੀ ਗਈ ਤਾਂ 12 ਮਈ ਨੂੰ ਨਵਾਂਸ਼ਹਿਰ ਦੇ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ |
ਪੰਜਾਬ 'ਚ ਭਾਜਪਾ ਆਗੂਆਂ ਤੇ ਦਫ਼ਤਰਾਂ 'ਤੇ ਹੋਏ ਹਮਲਿਆਂ ਖ਼ਿਲਾਫ਼ ਭੜਕੀ ਭਾਜਪਾ
ਅਜੀਤ ਡੈਸਕ
11-05-2026