05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਨੂੰ ਬੰਗਾਲ ਦੀ ਤਰ੍ਹਾਂ ਹਿੰਸਾ ਦੀ ਭੇਟ ਨਹੀਂ ਚੜ੍ਹਨ ਦਿੱਤਾ ਜਾਵੇਗਾ-ਜਾਖੜ

ਅਜੀਤ ਡੈਸਕ 11-05-2026

ਚੰਡੀਗੜ੍ਹ, 10 ਮਈ (ਸੰਦੀਪ ਕੁਮਾਰ ਮਾਹਨਾ) - ਆਮ ਆਦਮੀ ਪਾਰਟੀ 'ਤੇ ਪੰਜਾਬ ਵਿਚ ਹਿੰਸਕ ਤੇ ਅਰਾਜਕ ਸਿਆਸਤ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਗਾਉਂਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਕਿਹਾ ਹੈ ਕਿ ਪੰਜਾਬ ਨੂੰ ਪੱਛਮੀ ਬੰਗਾਲ ਵਾਂਗ ਗੁੰਡਾਗਰਦੀ ਤੇ ਸਿਆਸੀ ਹਿੰਸਾ ਦਾ ਕੇਂਦਰ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਨੂੰਨ ਆਪਣੇ ਹੱਥ 'ਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਗੁੰਡਾਗਰਦੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਾਖੜ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਕਿਹਾ ਕਿ ਪ੍ਰਦਰਸ਼ਨ ਦੇ ਨਾਂਅ ਤੇ ਬਲਾਚੌਰ (ਨਵਾਂ ਸ਼ਹਿਰ) ਵਿਚ ਸ਼੍ਰੋਮਣੀ ਅਕਾਲੀ ਦਲ ਤੋਂ 'ਆਪ' 'ਚ ਰਲੇ ਵਿਧਾਇਕ ਸੁਖਵਿੰਦਰ ਸੁੱਖੀ ਨੇ ਪੁਲਿਸ ਦੀ ਹਾਜ਼ਰੀ ਵਿਚ ਭਾਜਪਾ ਦੇ ਦਫ਼ਤਰ ਅੰਦਰ ਆ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਾਲ ਮਾਰਕੁੱਟ ਅਤੇ ਭੰਨਤੋੜ ਕੀਤੀ।

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਮੁੱਖ ਮੰਤਰੀ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।