11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਲੰਮਾ ਪਿੰਡ ਚੌਕ ਨੇੜੇ ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ, ਤਿੰਨ ਦੋਸ਼ੀ ਕਾਬੂ <br/>

ਅਜੀਤ ਡੈਸਕ 11-05-2026

ਮਕਸੂਦਾਂ, 10 ਮਈ (ਸੌਰਵ ਮਹਿਤਾ)-ਲੰਮਾ ਪਿੰਡ ਚੌਂਕ ਇਲਾਕੇ ਵਿਚ ਇੱਕ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ | ਜਾਣਕਾਰੀ ਮੁਤਾਬਕ ਮਹਿਲਾ ਆਪਣੇ ਪਤੀ ਸਬਜ਼ੀ ਖਰੀਦਣ ਲਈ ਗਈ ਹੋਈ ਸੀ | ਇਸ ਦੌਰਾਨ ਜਿਵੇਂ ਹੀ ਉਸ ਦਾ ਪਤੀ ਸਬਜ਼ੀ ਲੈਣ ਲਈ ਅੱਗੇ ਗਿਆ ਤਾਂ ਇੱਕ ਚਿੱਟੇ ਰੰਗ ਦੀ ਆਲਟੋ ਕਾਰ ਉੱਥੇ ਆ ਕੇ ਰੁਕੀ | ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ਵਿਚੋਂ ਦੋ ਨੇ ਮਹਿਲਾ ਨੂੰ ਜਬਰਦਸਤੀ ਗੱਡੀ ਵਿਚ ਬਿਠਾ ਲਿਆ ਤੇ ਅਗਵਾ ਕਰਕੇ ਲੈ ਗਏ | ਦੋਸ਼ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਚੱਲਦੀ ਕਾਰ ਵਿਚ ਵਾਰੀ-ਵਾਰੀ ਮਹਿਲਾ ਨਾਲ ਜਬਰ ਜਨਾਹ ਕੀਤਾ | ਇਸ ਤੋਂ ਬਾਅਦ ਉਹ ਉਸਨੂੰ ਇੱਕ ਸੁੰਨਸਾਨ ਇਲਾਕੇ ਵਿਚ ਲੈ ਗਏ, ਜਿੱਥੇ ਗੱਡੀ ਖੜੀ ਕਰਕੇ ਮੁੜ ਉਸ ਨਾਲ ਜਬਰ ਜਨਾਹ ਕੀਤਾ ਗਿਆ | ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮਹਿਲਾ ਨੂੰ ਸੁੰਨਸਾਨ ਥਾਂ 'ਤੇ ਛੱਡ ਕੇ ਫ਼ਰਾਰ ਹੋ ਗਏ | ਘਟਨਾ ਤੋਂ ਬਾਅਦ ਪੀੜਤ ਮਹਿਲਾ ਕਿਸੇ ਤਰ੍ਹਾਂ ਆਪਣੇ ਘਰ ਪਹੁੰਚੀ ਤੇ ਪਰਿਵਾਰ ਨੂੰ ਸਾਰੀ ਜਾਣਕਾਰੀ ਦਿੱਤੀ | ਪਰਿਵਾਰ ਵਲੋਂ ਤੁਰੰਤ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ | ਥਾਣਾ 8 ਦੇ ਮੁਖੀ ਸਾਹਿਲ ਚੌਧਰੀ ਨੇ ਦੱਸਿਆ ਕਿ ਮਹਿਲਾ ਦੇ ਬਿਆਨਾਂ ਦੇ ਆਧਾਰ 'ਤੇ ਤੁਰੰਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਗਈ ਅਤੇ ਕਾਰਵਾਈ ਦੌਰਾਨ ਤਿੰਨੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗਾ ਵਾਸੀ ਗੋਇੰਦਵਾਲ ਸਾਹਿਬ, ਅਰਜੁਨ ਵਾਸੀ ਉਪਕਾਰ ਨਗਰ ਅਤੇ ਕਰਨ ਮਹਿਰਾ ਵਾਸੀ ਬਲਦੇਵ ਨਗਰ ਜਲੰਧਰ ਵਜੋਂ ਹੋਈ ਹੈ | ਇੰਸਪੈਕਟਰ ਸਾਹਿਲ ਚੌਧਰੀ ਨੇ ਦੱਸਿਆ ਕਿ ਤਿੰਨੋਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ |

ਪਿਛਲੀ ਖ਼ਬਰ ਲੋਕਾਂ ਦੀ ਪਿਆਸ ਬੁਝਾਉਣ ਵਾਲੇ ਖੂਹ ਖ਼ੁਦ 'ਤਿਹਾਏ' ਗੁਰੂ ਕਾਲ, ਮਿਸਲ, ਸਿੱਖ ਰਾਜ ਨਾਲ ਸੰਬੰਧਿਤ 1200 ਖੂਹਾਂ 'ਚੋਂ ਇਕ... ਅਗਲੀ ਖ਼ਬਰ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਨਸ਼ੀਲੀਆਂ ਗੋਲੀਆਂ ਤੇ ਗਾਂਜੇ ਸਮੇਤ ਦੋ ਯਾਤਰੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।