14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅਮਿਤ ਸ਼ਾਹ ਵਲੋਂ ਹੜ੍ਹਾਂ ਤੇ ਲੂ ਨਾਲ ਨਜਿੱਠਣ ਲਈ ਤਿਆਰੀਆਂ ਦੀ ਸਮੀਖਿਆ <br/>

ਅਜੀਤ ਡੈਸਕ 11-05-2026

ਨਵੀਂ ਦਿੱਲੀ, 10 ਮਈ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਉਚ ਪੱਧਰੀ ਬੈਠਕ 'ਚ ਸੰਭਾਵਿਤ ਹੜਾਂ ਤੇ ਲੂ ਨਾਲ ਨਜਿੱਠਣ ਲਈ ਦੇਸ਼ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਫ਼ਤ ਪ੍ਰਬੰਧਨ 'ਚ 'ਜ਼ੀਰੋ-ਨੁਕਸਾਨ' ਦਾ ਟੀਚਾ ਹਾਸਿਲ ਕਰਨ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ | ਸ਼ਾਹ ਨੇ ਕਿਹਾ ਕਿ ਜੰਮੂ ਕਸ਼ਮੀਰ, ਲੱਦਾਖ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਅਰੁਣਾਚਲ ਪ੍ਰਦੇਸ਼ ਤੇ ਸਿੱਕਮ 'ਚ 30 ਉਚ-ਜ਼ੋਖਮ ਵਾਲੀਆਂ ਝੀਲਾਂ ਲਈ ਇਕ 'ਅਰਲੀ ਵਾਰਨਿੰਗ ਸਿਸਟਮ' (ਜਲਦੀ ਚਿਤਾਵਨੀ ਦੇਣ ਵਾਲੀ ਪ੍ਰਣਾਲੀ) ਵਿਕਸਿਤ ਕਰਨ ਵਾਲੀ ਯੋਜਨਾ 'ਚ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਸਹਿਯੋਗ ਨਾਲ ਘੱਟ ਤੋਂ ਘੱਟ 60 ਝੀਲਾਂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਤੇ ਰਾਜ, ਦੋਵਾਂ ਪੱਧਰਾਂ 'ਤੇ ਹੜਾਂ ਦੀ ਭਵਿੱਖਬਾਣੀ ਲਈ ਇਕ ਸਾਂਝੀ ਪ੍ਰਣਾਲੀ ਹੋਣੀ ਚਾਹੀਦੀ ਹੈ | ਹਰ ਰਾਜ 'ਚ ਹੜ ਸੰਕਟ ਪ੍ਰਬੰਧਨ ਟੀਮਾਂ ਗਠਿਤ ਤੇ ਸਰਗਰਮ ਕੀਤੀਆਂ ਜਾਣੀਆਂ ਚਾਹੀਦੀਆਂ ਹਨ | ਉਨ੍ਹਾਂ ਨੇ ਪ੍ਰਬੰਧਨ ਅਥਾਰਟੀ ਨੂੰ ਇਕ ਅਧਿਐਨ ਕਰਨ ਲਈ ਕਿਹਾ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕਿੰਨੇ ਰਾਜ ਜੰਗਲ ਦੀ ਅੱਗ, ਲੂ ਤੇ ਹੜਾਂ ਨਾਲ ਨਜਿੱਠਣ ਲਈ ਮੰਤਰਾਲੇ ਦੇ ਆਦੇਸ਼ਾਂ ਅਤੇ ਪ੍ਰਬੰਧਨ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਕਾਰਨ ਮੌਸਮ ਦੇ ਮਿਜਾਜ਼ 'ਚ ਆ ਰਹੇ ਬਦਲਾਵਾਂ ਤੇ ਉਸ ਤੋਂ ਪੈਦਾ ਹੋਣ ਵਾਲੀਆਂ ਆਫ਼ਤ ਸੰਬੰਧੀ ਵਧਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇਕ ਪ੍ਰਮੁੱਖ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ | ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ, ਕੇਂਦਰੀ ਗ੍ਰਹਿ ਸਕੱਤਰ, ਵੱਖ ਵੱਖ ਮੰਤਰਾਲਿਆਂ ਦੇ ਸਕੱਤਰ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਆਹ ਲਈ ਕੁੜੀ ਦੇਖਣ ਜਾਣ ਤੋਂ ਪਹਿਲਾਂ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਵਾਈਸ ਐਡਮਿਰਲ ਸੰਜੇ ਵਾਤਸਯਨ ਪੱਛਮੀ ਜਲ ਸੈਨਾ ਕਮਾਂਡ ਦੇ ਮੁਖੀ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।