14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਨੀ ਮਹੇਸ਼ ਸ਼ਰਮਾ ਨੇ ਪੰਜਾਬ 'ਚੋਂ ਦੂਸਰਾ ਸਥਾਨ ਕੀਤਾ ਹਾਸਿਲ <br/>

ਅਜੀਤ ਡੈਸਕ 12-05-2026

ਨੂਰਪੁਰ ਬੇਦੀ, 11 ਮਈ (ਹਰਦੀਪ ਸਿੰਘ ਢੀਂਡਸਾ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੌਲੀ ਬਸੀ ਦੇ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ 645/650 ਅੰਕ (99.23 ਫ਼ੀਸਦੀ) ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ | ਮਨੀ ਮਹੇਸ਼ ਸ਼ਰਮਾ ਵਲੋਂ ਇਹ ਉਪਲਬਧੀ ਹਾਸਲ ਕਰਨ 'ਤੇ ਸਕੂਲ ਵਿਚ ਪਿ੍ੰਸੀਪਲ ਸ਼ਰਨਜੀਤ ਕੌਰ ਤੇ ਸਮੂਹ ਸਕੂਲ ਸਟਾਫ਼ ਵਲੋਂ ਉਸ ਦਾ ਜ਼ੋਰਦਾਰ ਸਵਾਗਤ ਕਰਦਿਆਂ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਮਨੀ ਮਹੇਸ਼ ਸ਼ਰਮਾ ਬਹੁਤ ਹੀ ਹੋਣਹਾਰ ਤੇ ਮਿਹਨਤੀ ਵਿਦਿਆਰਥੀ ਹੈ | ਉਨ੍ਹਾਂ ਦੱਸਿਆ ਕਿ ਮਨੀ ਮਹੇਸ਼ ਸ਼ਰਮਾ ਦੇ ਪਿਤਾ ਵਿਜੈ ਕੁਮਾਰ ਸ਼ਰਮਾ ਚਨੌਲੀ ਬਸੀ ਸਕੂਲ ਵਿਚ ਪੰਜਾਬੀ ਅਧਿਆਪਕ ਹਨ, ਜਦਕਿ ਉਸ ਦੀ ਮਾਤਾ ਮੋਨਿਕਾ ਸ਼ਰਮਾ ਸਰਕਾਰੀ ਹਾਈ ਸਕੂਲ ਸਸਕੋਰ ਵਿੱਚ ਐਸ.ਐਸ.ਟੀ. ਅਧਿਆਪਕਾ ਵਜੋਂ ਸੇਵਾ ਨਿਭਾ ਰਹੇ ਹਨ | ਮਨੀ ਮਹੇਸ਼ ਸ਼ਰਮਾ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਦਿੱਤਾ ਹੈ | ਉਸ ਨੇ ਕਿਹਾ ਕਿ ਉਹ ਅੱਗੇ ਪੜ੍ਹ ਕੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਕੇ ਆਈ.ਪੀ.ਐਸ. ਅਧਿਕਾਰੀ ਬਣਨਾ ਚਾਹੁੰਦਾ ਹੈ | ਇਸ ਮੌਕੇ ਪਿ੍ੰਸੀਪਲ ਸ਼ਰਨਜੀਤ ਕੌਰ ਤੋਂ ਇਲਾਵਾ ਵਿਜੈ ਕੁਮਾਰ ਸ਼ਰਮਾ, ਸ਼ਸ਼ੀ ਬਾਲਾ, ਅਰਵਿੰਦਰ ਕੁਮਾਰ, ਬਲਜਿੰਦਰ ਕੌਰ, ਇੰਦਰਦੇਵ, ਬਲਰਾਮ ਕੁਮਾਰ, ਸਤਵੰਤ ਕੌਰ, ਅਮਨ ਕੁਮਾਰ, ਗੁਰਚਰਨ ਸਿੰਘ, ਤਲਵਿੰਦਰ ਸਿੰਘ ਢੀਂਡਸਾ, ਨਵਦੀਪ ਸਿੰਘ ਅਤੇ ਕੈਪਟਨ ਹਰਜਿੰਦਰ ਸਿੰਘ ਹਾਜ਼ਰ ਸਨ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵਲੋਂ ਵੀ ਵਿਦਿਆਰਥੀ ਨੂੰ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਅਕਾਲ ਅਕੈਡਮੀ ਨੇ ਗਤਕਾ ਮੁਕਾਬਲਾ ਜਿੱਤ ਕੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਮੁੱਖ ਮੰਤਰੀ ਦੇ ਚਚੇਰੇ ਭਰਾ ਸਮੇਤ ਕਈ ਆਗੂ ਭਾਜਪਾ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।