15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੂਬੇ ਦੀਆਂ ਮੰਡੀਆਂ 'ਚ ਹੁਣ ਤੱਕ 123.50 ਲੱਖ ਮੀਟਿ੍ਕ ਟਨ ਕਣਕ ਵਿਕਣ ਲਈ ਪੁੱਜੀ-ਬਰਸਟ <br/>

ਅਜੀਤ ਡੈਸਕ 12-05-2026

ਐੱਸ. ਏ. ਐੱਸ. ਨਗਰ, 11 ਮਈ (ਪ੍ਰੋ. ਅਵਤਾਰ ਸਿੰਘ)-ਹਾੜੀ ਦਾ ਸੀਜ਼ਨ ਆਪਣੇ ਆਖਰੀ ਪੜਾਅ 'ਤੇ ਪਹੁੰਚ ਗਿਆ ਹੈ ਤੇ ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੇ ਕਾਰਜ ਤੇਜੀ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਮੰਡੀਆਂ 'ਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 123.20 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ 'ਚ 123.50 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ 'ਚੋਂ 123.20 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵਲੋਂ 121.61 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ 'ਚੋਂ ਪਨਗ੍ਰੇਨ ਵਲੋਂ 39,90,264 ਮੀਟਿ੍ਕ ਟਨ, ਐਫ. ਸੀ. ਆਈ. ਵਲੋਂ 2,55,561 ਮੀਟਿ੍ਕ ਟਨ, ਮਾਰਕਫੈੱਡ ਵਲੋਂ 31,25,455 ਮੀਟਿ੍ਕ ਟਨ, ਪਨਸਪ ਵਲੋਂ 28,30,814 ਮੀਟਿ੍ਕ ਟਨ ਅਤੇ ਵੇਅਰ ਹਾਊਸ ਵਲੋਂ 19,58,799 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਦੇ ਨਾਲ ਹੀ ਪ੍ਰਾਈਵੇਟ ਪੱਧਰ 'ਤੇ 1,59,172 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ ਹੈ | ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ 'ਚੋਂ 97.16 ਲੱਖ ਮੀਟਿ੍ਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ, ਜਦਕਿ ਕਿਸਾਨਾਂ ਨੂੰ ਲਗਭਗ 29,932 ਕਰੋੜ ਰੁ. ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਹਾੜੀ ਦੇ ਮੌਜੂਦਾ ਸੀਜ਼ਨ ਦੌਰਾਨ 2,585 ਰੁ. ਤੋਂ ਲੈ ਕੇ 2,660 ਰੁ. ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਖ਼ਰੀਦ ਕੀਤੀ ਗਈ ਹੈ |

ਪਿਛਲੀ ਖ਼ਬਰ ਕੇਂਦਰ ਨੇ ਹਾਈਬਿ੍ਡ ਕਿਸਮਾਂ ਨੂੰ ਡੀ ਨੋਟੀਫਾਈਡ ਕਰਨ ਦੀ ਮੰਗ ਠੁਕਰਾਈ <br/> ਅਗਲੀ ਖ਼ਬਰ ਪ੍ਰਵਾਸੀ ਨੌਜਵਾਨ ਦਾ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।