ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ | ਜਿਸ 'ਚ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ | ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਇਕ ਵਿਆਹ 'ਚ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਗੱਡੀ ਡੂੰਘੀ ਖੱਡ ਵਿਚ ਡਿੱਗ ਗਈ | ਅਧਿਕਾਰੀਆਂ ਅਨੁਸਾਰ ਇਹ ਹਾਦਸਾ ਖ਼ੈਬਰ ਪਖਤੂਨਖਵਾ ਸੂਬੇ ਦੇ ਸਵਾਤ ਜ਼ਿਲ੍ਹੇ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਮਲਮ ਜੱਬਾ 'ਚ ਵਾਪਰਿਆ | ਬਚਾਅ ਦਲ ਅਨੁਸਾਰ ਹਾਦਸੇ 'ਚ ਕਈ ਔਰਤਾਂ ਅਤੇ ਬੱਚੇ ਵੀ ਮਾਰੇ ਗਏ | ਮਿ੍ਤਕਾਂ 'ਚ ਲਾੜੇ ਦੀ ਮਾਂ ਵੀ ਸ਼ਾਮਿਲ ਹੈ | ਮੈਡੀਕਲ ਟੀਮਾਂ ਅਤੇ ਸਰਕਾਰੀ ਅਧਿਕਾਰੀ ਬਾਅਦ 'ਚ ਮੌਕੇ 'ਤੇ ਪਹੁੰਚੇ | ਜ਼ਖ਼ਮੀਆਂ ਨੂੰ ਸੈਦੂ ਸ਼ਰੀਫ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ |