17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਲਟੋਹਾ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਤੇ ਕੋਰ ਕਮੇਟੀ ਮੈਂਬਰ ਨਿਯੁਕਤ

ਅਜੀਤ ਡੈਸਕ 12-05-2026

ਚੰਡੀਗੜ੍ਹ, 11 ਮਈ (ਪ੍ਰੋ. ਅਵਤਾਰ ਸਿੰਘ)–ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਤਰਨਤਾਰਨ ਤੋਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਮੈਂਬਰ ਤੇ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦਿੰਦਿਆਂ ਦੱਸਿਆ ਕਿ ਵਿਰਸਾ ਸਿੰਘ ਵਲਟੋਹਾ ਹਲਕਾ ਖੇਮਕਰਨ ਦੇ ਵਿਧਾਇਕ ਤੇ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ | ਜ਼ਿਕਰਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਪਿਛਲੇ ਸਮੇਂ ਦੌਰਾਨ 10 ਸਾਲ ਲਈ ਤਤਕਾਲੀ ਜਥੇਦਾਰ ਵਲੋਂ ਪਾਰਟੀ ਵਿਚੋਂ ਕੱਢਣ ਦਾ ਆਦੇਸ਼ ਦਿੱਤਾ ਗਿਆ ਸੀ ਤੇ ਵਲਟੋਹਾ ਵਲੋਂ ਖਿਮਾ ਜਾਚਣਾ ਉਪਰੰਤ ਨਵੇਂ ਜਥੇਦਾਰ ਵਲੋਂ ਦੁਬਾਰਾ ਅਕਾਲੀ ਦਲ ਵਿਚ ਸ਼ਾਮਿਲ ਕੀਤਾ ਗਿਆ ਸੀ |

ਪਿਛਲੀ ਖ਼ਬਰ ਬੇਗੋਵਾਲ 'ਚ ਦਿਨ ਦਿਹਾੜੇ ਨੌਜਵਾਨ ਦਾ ਕਤਲ ਅਗਲੀ ਖ਼ਬਰ 'ਆਪ' ਅਤੇ ਭਾਜਪਾ ਵਰਕਰਾਂ ਵਿਚਾਲੇ ਹੋਏ ਤਕਰਾਰ ਦਾ ਮਾਮਲਾ-ਪੁਲਿਸ-ਕਮਿਸ਼ਨਰ ਦਫ਼ਤਰ ਨੂੰ ਤਾਲਾ ਲਗਾਉਣ ਜਾ ਰਹੇ ਭਾਜਪਾ ਵਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।