ਬੇਗੋਵਾਲ, 11 ਮਈ (ਸੁਖਜਿੰਦਰ ਸਿੰਘ)-ਅੱਜ ਦੇਰ ਸ਼ਾਮ ਕਸਬਾ ਬੇਗੋਵਾਲ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਨਜ਼ਰ ਆਇਆ ਜਦੋਂ ਮੀਖੋਵਾਲ ਪਾਰਕ ਦੇ ਬਾਹਰ ਮੇਨ ਬਾਜ਼ਾਰ 'ਚ ਦੋ ਨੌਜਵਾਨਾਂ 'ਚ ਆਪਸੀ ਤਕਰਾਰ ਵਧਣ ਕਰਕੇ ਦੂਜਾ 'ਚ ਝੜਪ ਖ਼ੂਨੀ ਰੂਪ ਧਾਰਨ ਕਰ ਗਈ ਤੇ ਇਕ ਨੌਜਵਾਨ ਨੇ ਇਕ ਤੇਜ਼ਧਾਰ ਹਥਿਆਰ ਨਾਲ ਦੂਸਰੇ ਨੌਜਵਾਨ 'ਤੇ ਵਾਰ ਕਰ ਦਿੱਤਾ ਜੋ ਬੁਰੀ ਤਰਾਂ ਨਾਲ ਜ਼ਖ਼ਮੀ ਹੋ ਗਿਆ | ਉਸਨੂੰ ਇਲਾਜ ਲਈ ਬੇਗੋਵਾਲ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਰੈਫ਼ਰ ਕਰ ਦਿੱਤਾ ਗਿਆ, ਜਿਸਦੀ ਰਸਤੇ ਮੌਤ ਹੋ ਗਈ | ਇਸ ਸੰਬੰਧੀ ਏ.ਐਸ.ਆਈ. ਜਸਵੀਰ ਸਿੰਘ ਨੇ ਮਿ੍ਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ ਬੇਗੋਵਾਲ ਵਜੋਂ ਦੱਸੀ | ਉਨ੍ਹਾਂ ਨੇ ਇਹ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਤੇ ਨਾਲ ਮੁਕੱਦਮਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਜਦਕਿ ਹਮਲਾਵਰ ਇਸ ਸਮੇਂ ਫ਼ਰਾਰ ਹੈ |