17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਕਰਵਾਈ ਜਾ ਰਹੀ ਲਾਹੌਰ 'ਚ ਛੇਵੇਂ ਪਾਤਿਸ਼ਾਹ ਨਾਲ ਸੰਬੰਧਿਤ ਯਾਦਗਾਰ ਦੀ ਉਸਾਰੀ

ਅਜੀਤ ਡੈਸਕ 12-05-2026

ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਦੇਸ਼ ਦੀ ਵੰਡ ਦੇ ਬਾਅਦ ਬੰਦ ਪਏ ਲਾਹੌਰ ਦੀ ਫ਼ਿਰੋਜ਼ਪੁਰ ਰੋਡ ਸਥਿਤ ਆਬਾਦੀ ਚੁੰਗੀ ਅਮਰ ਸਿੱਧੂ ਵਿਚਲੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਖਸਤਾ ਹਾਲਤ ਇਮਾਰਤ ਦੀ ਨਵਉਸਾਰੀ ਕਰਵਾਈ ਜਾ ਰਹੀ ਹੈ | ਇਸ ਅਸਥਾਨ ਦੀ ਸੇਵਾ ਕਰਵਾਉਣ ਵਾਲੇ ਪਾਕਿਸਤਾਨ ਦੇ ਪਹਿਲੇ ਸਿੱਖ ਟ੍ਰੈਫਿਕ ਵਾਰਡਨ ਤੇ ਸਿੱਖ ਸੇਵਾ ਵੈੱਲਫੇਅਰ ਸੁਸਾਇਟੀ ਪਾਕਿਸਤਾਨ ਦੇ ਪ੍ਰਧਾਨ ਗੁਲਾਬ ਸਿੰਘ ਸ਼ਾਹੀਨ ਨੇ 'ਅਜੀਤ' ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਦੀਵਾਨ ਅਸਥਾਨ ਅਤੇ ਪ੍ਰਕਾਸ਼ ਵਾਲੇ ਥੜ੍ਹੇ ਤੋਂ ਮਲਬਾ ਹਟਾ ਕੇ ਉਸ ਦੀ ਸਫ਼ਾਈ ਕਰਵਾਈ ਗਈ ਹੈ | ਉਨ੍ਹਾਂ ਨੇ ਕਿਹਾ ਕਿ ਅਸਥਾਨ ਲਈ ਫ਼ਿਰੋਜ਼ਪੁਰ ਰੋਡ, ਗ਼ਾਜ਼ੀ ਰੋਡ ਤੇ ਲਾਹੌਰ ਡਿਫੈਂਸ ਅਥਾਰਿਟੀ ਦੇ ਹੈੱਡਕੁਆਟਰ ਵਲੋਂ ਵੀ ਪਹੁੰਚਿਆ ਜਾ ਸਕਦਾ ਹੈ | ਉਨ੍ਹਾਂ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਨਜ਼ਦੀਕ ਖ਼ੈਬਰ ਪਖਤੂਨਖਵਾ ਤੋਂ ਆ ਕੇ ਲਾਹੌਰ ਆਬਾਦ ਹੋਏ ਕਈ ਹਿੰਦੂ-ਸਿੱਖ ਪਰਿਵਾਰ ਰਹਿ ਰਹੇ ਹਨ, ਜਿਨ੍ਹਾਂ ਲਈ ਜਲਦੀ ਗੁਰਮੁਖੀ ਸਕੂਲ ਵੀ ਸ਼ੁਰੂ ਕੀਤਾ ਜਾਵੇਗਾ | ਇਤਿਹਾਸਕ ਦਸਤਾਵੇਜ਼ਾਂ ਦੇ ਅਨੁਸਾਰ ਗੁਰੂ ਹਰਿਗੋਬਿੰਦ ਸਾਹਿਬ ਮਾਂਗਟ ਤੋਂ ਚੱਲ ਕੇ ਅਮਰ ਸਿੱਧੂ ਵਿਖੇ ਪਧਾਰੇ ਸਨ |

ਪਿਛਲੀ ਖ਼ਬਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਸੁਣਵਾਈ ਟਲੀ ਅਗਲੀ ਖ਼ਬਰ ਬੇਗੋਵਾਲ 'ਚ ਦਿਨ ਦਿਹਾੜੇ ਨੌਜਵਾਨ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।