17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਸੁਣਵਾਈ ਟਲੀ

ਅਜੀਤ ਡੈਸਕ 12-05-2026
ਚੰਡੀਗੜ੍ਹ, 11 ਮਈ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ | ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਸੁਖਵਿੰਦਰ ਕੌਰ ਦੀ ਬੈਂਚ ਸਾਹਮਣੇ ਹੋਈ ਕਾਰਵਾਈ ਦੌਰਾਨ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਦਾਲਤ 'ਚ ਆਪਣਾ ਜਵਾਬ ਦਾਖਲ ਕੀਤਾ ਗਿਆ | ਇਸ ਤੋਂ ਬਾਅਦ ਹਵਾਰਾ ਪੱਖ ਦੇ ਵਕੀਲ ਨੇ ਪ੍ਰਸ਼ਾਸਨਿਕ ਜਵਾਬ 'ਤੇ ਵਿਸਥਾਰਪੂਰਵਕ ਜਵਾਬੀ ਦਲੀਲਾਂ ਦਾਖਲ ਕਰਨ ਲਈ ਕੁਝ ਸਮਾਂ ਮੰਗਿਆ | ਇਸ 'ਤੇ ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 25 ਮਈ 2026 ਲਈ ਨਿਰਧਾਰਤ ਕਰ ਦਿੱਤੀ |

ਪਿਛਲੀ ਖ਼ਬਰ ਡਰੋਨ ਤਕਨਾਲੋਜੀ ਨਾਲ ਬਦਲ ਰਹੇ ਯੁੱਧ ਕਰਨ ਦੇ ਤਰੀਕੇ ਅਗਲੀ ਖ਼ਬਰ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਕਰਵਾਈ ਜਾ ਰਹੀ ਲਾਹੌਰ 'ਚ ਛੇਵੇਂ ਪਾਤਿਸ਼ਾਹ ਨਾਲ ਸੰਬੰਧਿਤ ਯਾਦਗਾਰ ਦੀ ਉਸਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।